ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕਰਫਿਉ ਦੌਰਾਨ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਉਨ੍ਹਾਂ ਦੇ ਪਤੀ ਕਾਂਗਰਸ ਦੇ ਸੂਬਾ ਸਕੱਤਰ ਹਰਮਨ ਬਾਜਵਾ ਨੇ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਸਥਾਨਕ ਪ੍ਰਸ਼ਾਸਨ ਨੂੰ ਇੱਕ ਟਰਾਲੀ ਅਤੇ ਇੱਕ ਗੱਡੀ ਰਾਸ਼ਨ ਦਾਲ ਚਾਵਲ
ਆਦਿ ਦੇਣ ਲਈ ਪੁੱਜੇ।ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਇਹ ਰਾਸ਼ਨ ਸਥਾਨਕ ਪ੍ਰਸ਼ਾਸਨ ਨੂੰ ਦੇਣ ਆਏ ਹਨ। ਜੋ ਜ਼ਰੂਰਤਮੰਦ ਲੋਕਾਂ ਨੂੰ ਵੰਡਿਆ ਜਾਵੇਗਾ।ਪੰਜਾਬ ਸਰਕਾਰ ਦੁਆਰਾ ਭੇਜੀ ਗਈ ਰਾਹਤ ਸਮੱਗਰੀ ਵੀ ਜਲਦ ਹੀ ਪਹੁੰਚ ਜਾਵੇਗੀ।ਹਰਮਨ ਬਾਜਵਾ ਨੇ ਦੱਸਿਆ ਕਿ ਸਮੁੱਚੇ ਹਲਕੇ ਸੁਨਾਮ ‘ਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।ਇਸ ਮੌਕੇ ਨਾਇਬ ਤਹਿਸੀਲਦਾਰ ਮੈਡਮ ਊਸ਼ਾ ਰਾਣੀ ,ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ ਸਿੰਘ, ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਮਨਿੰਦਰਪਾਲ ਸਿੰਘ, ਕਲਰਕ ਸੁਖਦੇਵ ਸਿੰਘ ,ਮਾਰਕੀਟ ਕਮੇਟੀ ਦੇ ਉੱਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ਸਿਟੀ ਕਾਂਗਰਸ ਪ੍ਰਧਾਨ ਵਿਜੈ ਕੁਮਾਰ ਗੋਇਲ, ਕਾਂਗਰਸ ਦੇ ਜਿਲ੍ਹਾ ਸਕੱਤਰ ਬਬਲੂ ਸਿੰਗਲਾ, ਕੌੰਸਲਰ ਰਮਨਦੀਪ ਸਿੰਘ ਚੋਟੀਆਂ ਆਦਿ ਹਾਜ਼ਰ ਸਨ ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media