ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੀਰਵਾਰ 09 ਅਕਤੂਬਰ 24 ਅਸੂ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਾਮ 6 ਵਜੇ ਤੋਂ ਰਾਤ ਦੇਰ ਤਕ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ਮੌਕੇ ਤੇ ਆਯੋਜਿਤ ਕੀਤੇ ਜਾ ਰਹੇ ਗੁਰਮਤਿ ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਦੇ ਪਾਠ ਤੋਂ ਉਪਰੰਤ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਪ੍ਰਭਾਤ ਵਲੋਂ ਗੁਰ-ਸ਼ਬਦ ਦੇ ਕੀਰਤਨ ਰਾਹੀਂ ਕੀਤੀ ਜਾਇਗੀ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਤੇ ਭਾਈ ਅਮਰੀਕ ਸਿੰਘ (ਚੰਡੀਗੜ੍ਹ), ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਪ੍ਰੀਤ ਸਿੰਘ, ਭਾਈ ਗੁਰਦੇਵ ਸਿੰਘ (ਆਸਟ੍ਰੇਲੀਆ) ਅਤੇ ਭਾਈ ਬਲਬੀਰ ਸਿੰਘ (ਸ੍ਰੀ ਅੰਮ੍ਰਿਤਸਰ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ਚੈਨਲ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਵੈੱਬਸਾਈਟ ਾਾਾ.ਦਸਗਮਚ.ਨਿ ‘ਤੇ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …