Saturday, September 26, 2026

ਜ਼ਿਲਾ ਮੈਜਿਸਟ੍ਰੇਟ ਵਲੋਂ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਬਣਾਈ ਕਮੇਟੀ ਨੂੰ ਹਦਾਇਤਾਂ ਜਾਰੀ

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਅਗਲੇ ਫ਼ਸਲੀ ਸੀਜ਼ਨ ਦੌਰਾਨ ਖਾਦਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਾਦਾਂ ਦੀ Ghan Shyam Thori DCਸਪਲਾਈ ਨੂੰ ਵੀ ਕਰਫਿਊ ਤੋਂ ਛੋਟ ਦਿੱਤੀ ਗਈ ਹੈ।ਜਿਲਾ ਮੈਜਿਸਟ੍ਰੇਟ ਸੰਗਰੂਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਸ ਕੰਮ ਲਈ ਬਣਾਈ ਗਈ ਕਮੇਟੀ ਨੂੰ ਖਾਦਾਂ ਦੀ ਕੋਆਪ੍ਰੇਟਿਵ ਸੁਸਾਇਟੀਆਂ ਤੱਕ ਢੋਆ-ਢੁਆਈ ਮੌਕੇ ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਕਮੇਟੀ ਦੇ ਚੈਅਰਮੈਨ ਡਿਪਟੀ ਰਜਿਸਟਰਾਰ ਕੋ-ਆਪ੍ਰੇਟਿਵ ਸੁਸਾਇਟੀਜ਼ ਸੰਗਰੂਰ, ਕਨਵੀਨਰ ਦੇ ਤੌਰ ’ਤੇ ਜ਼ਿਲਾ ਮੈਨੇਜਰ ਮਾਰਕਫ਼ੈਡ ਸੰਗਰੂਰ ਤੇ ਜ਼ਿਲਾ ਮੈਨੇਜਰ ਇਫਕੋ ਸੰਗਰੂਰ ਅਤੇ ਸਬੰਧਤ ਖੇਤੀਬਾੜੀ ਅਫ਼ਸਰ ਤੇ ਸਬੰਧਤ ਬੀ.ਡੀ.ਪੀ.ਓ ਇਸ ਕਮੇਟੀ ਦੇ ਮੈਂਬਰ ਹੋਣਗੇ।
                 ਥੋਰੀ ਨੇ ਕਿਹਾ ਕਿ ਡੀ.ਡੀ.ਪੀ.ਓ ਸੰਗਰੂਰ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਬੀ.ਡੀ.ਪੀ.ਓ, ਡਿਪਟੀ ਰਜਿਸਟਰਾਰ ਕੋ ਆਪ੍ਰੇਟਿਵ ਸੁਸਾਇਟੀ ਸੰਗਰੂਰ ਨਾਲ ਤਾਲਮੇਲ ਕਰ ਕੇ ਮਨਰੇਗਾ ਮਜਦੂਰਾਂ ਰਾਹੀਂ ਖਾਦ ਦੀ ਢੋਆ-ਢੁਆਈ ਦਾ ਕੰਮ ਸੁਰੱਖਿਅਤ ਤਰੀਕੇ ਨਾਲ ਨੇਪਰੇ ਚੜਾਉਣਾ ਯਕੀਨੀ ਬਣਾਉਣ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …