ਕਪੂਰਥਲਾ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹੇ ਦੇ
ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਉਥੇ ਸਮਾਜਿਕ ਦੂਰੀ ਰੱਖਣ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀਆ ਹਦਾਇਤਾਂ ਦੀ ਪਾਲਣਾ ਕਰਦਿਆਂ ਸਮੂਹ ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਸਮਾਜਿਕ ਦੂਰੀ ਰੱਖਣੀ ਯਕੀਨੀ ਬਣਾਈ ਜਾ ਰਹੀ ਹੈ।
ਉਨ੍ਹਾਂ ਪੰਚਾਇਤਾਂ ਵੱਲੋਂ ਇਸ ਸਬੰਧੀ ਜਿੰਮੇਵਾਰੀ ਨਾਲ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਵਿਭਾਗ ਵੱਲੋਂ ਪਿੰਡਾਂ ਵਿਚ ਸੈਨੀਟਾਈਜ਼ਰ ਦਾ ਛਿੜਕਾਅ ਵੀ ਕਰਵਾਇਆ ਜਾ ਰਿਹਾ ਹੈ।ਇਸ ਦੌਰਾਨ ਉਨ੍ਹਾਂ ਫਗਵਾੜਾ ਬਲਾਕ ਦੇ ਪਿੰਡ ਸਪਰੋੜ, ਨੰਗਲ ਮੱਝਾ ਅਤੇ ਕਪੂਰਥਲਾ ਬਲਾਕ ਦੇ ਕਾਦੂਪੁਰ ਅਤੇ ਦਬੁਰਜੀ ਆਦਿ ਦਾ ਦੌਰਾ ਕੀਤਾ।ਇਸ ਮੌਕੇ ਬੀ.ਡੀ.ਪੀ.ਓ ਫਗਵਾੜਾ ਨੀਰਜ ਕੁਮਾਰ, ਬੀ.ਡੀ.ਪੀ.ਓ ਕਪੂਰਥਲਾ ਅਮਰਜੀਤ ਸਿੰਘ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media