ਕਪੂਰਥਲਾ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ
ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਤਹਿਤ ਹੁਕਮ ਜਾਰੀ ਕੀਤੇ ਹਨ ਕਿ ਸਮੂਹ ਕੰਬਾਇਨਾਂ ਕਟਾਈ ਦੇ ਸੀਜ਼ਨ ਦੌਰਾਨ ਪੂਰਾ ਦਿਨ ਖੇਤਾਂ ਵਿਚ ਚੱਲਣਗੀਆਂ ਅਤੇ ਮੂਵਮੈਂਟ ਪਾਸ ਆਨਲਾਈਨ ਲਿੰਕ https://epasscovid19.pais.net.in/ ਤੋਂ ਬਣਵਾਏ ਜਾ ਸਕਦੇ ਹਨ। ਇਸੇ ਤਰ੍ਹਾਂ ਕੰਬਾਇਨਾਂ ਦੇ ਸਪੇਅਰ ਪਾਰਟਸ ਦੀਆਂ ਦੁਕਾਨਾਂ ਸਵੇਰੇ 5 ਵਜੇ ਤੋਂ 8 ਵਜੇ ਤੱਕ ਹੀ ਖੁੱਲਣਗੀਆਂ।ਸਪੇਅਰ ਪਾਰਟਸ ਦੀ ਸਪਲਾਈ ਲਈ ਮੂਵਮੈਂਟ ਪਾਸ ਵੀ ਉਪਰੋਕਤ ਆਨ ਲਾਈਨ ਲਿੰਕ ਤੋਂ ਬਣਵਾਏ ਜਾ ਸਕਦੇ ਹਨ।ਟਰੈਕਟਰਾਂ ਦੀਆਂ ਵਰਕਸ਼ਾਪਾਂ ਸਵੇਰੇ 5 ਵਜੇ ਤੋਂ 8 ਵਜੇ ਤੱਕ ਹੀ ਖੁੱਲ੍ਹਣਗੀਆਂ।ਟਰੈਕਟਰ ਦੀ ਮੁਰੰਮਤ ਵਰਕਸ਼ਾਪ ਦੇ ਅੰਦਰ ਹੀ ਕੀਤੀ ਜਾਵੇਗੀ ਅਤੇ ਇਸ ਦੀ ਡਲੀਵਰੀ ਸ਼ਾਮ 4 ਵਜੇ ਤੋਂ 6 ਵਜੇ ਦੌਰਾਨ ਹੀ ਕੀਤੀ ਜਾਵੇਗੀ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media