ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੋਰੋਨਾ ਵਾਇਰਸ
ਨਾਲ ਪੀੜਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਗੁਰੂ ਘਰ ਦੇ ਮਹਾਨ ਕੀਰਤਨੀਏ ਸਨ।ਉਨ੍ਹਾਂ ਦੇ ਬੇਵਕਤੀ ਵਿਛੋੜੇ ਨਾਲ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਭਾਈ ਸਾਹਿਬ ਦੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਉਨਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।
ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਖ਼ਾਲਸਾ, ਭਾਈ ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਬੰਤਾ ਸਿੰਘ, ਗਿਆਨੀ ਜੀਵਾ ਸਿੰਘ, ਜਥੇ. ਸੁਖਦੇਵ ਸਿੰਘ ਅਨੰਦਪੁਰ ਸਾਹਿਬ, ਜਥੇ ਜਰਨੈਲ ਸਿੰਘ, ਬਾਬਾ ਅਜੀਤ ਸਿੰਘ, ਗਿਆਨੀ ਸਾਹਿਬ ਸਿੰਘ ਤੇ ਪ੍ਰੋ: ਸਰਚਾਂਦ ਸਿੰਘ ਨੇ ਵੀ ਭਾਈ ਨਿਰਮਲ ਸਿੰਘ ਖਾਲਸਾ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਇਆ ਹੈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media