Sunday, June 28, 2026

ਸ਼੍ਰੋਮਣੀ ਕਮੇਟੀ ਵੱਲੋਂ ਮਾਝਾ ਜੋਨ ‘ਚ 27 ਗੁਰਦੁਆਰਿਆਂ ਤੋਂ ਕੀਤੀ ਜਾ ਰਹੀ ਹੈ ਲੰਗਰ ਸੇਵਾ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਹਾਮਾਰੀ ਕੋਰੋਨਾਵਾਇਰਸ ਕਾਰਨ ਅੱਜ ਜਦੋਂ ਪੂਰੀ ਦੁਨੀਆ ਚਿੰਤਾ ਵਿਚ ਹੈ, ਤਾਂ ਅਜਿਹੇ ਸੰਕਟਮਈ PPNJ0204202012

ਸਮੇਂ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਗੁਰੂ ਬਖਸ਼ੇ ਸਿਧਾਂਤਾਂ ਦੀ ਸੇਧ ਵਿਚ ਲਗਾਤਾਰ ਲੋੜਵੰਦਾਂ ਤੱਕ ਲੰਗਰ ਭੇਜਣ ਲਈ ਕਾਰਜਸ਼ੀਲ ਹੈ।ਮਾਝਾ ਜੋਨ ਲਈ ਦੇਖ-ਰੇਖ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾਂ ਕਰ ਰਹੇ ਹਨ। ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਮਾਝਾ ਜੋਨ ਅੰਦਰ 27 ਇਤਿਹਾਸਕ ਗੁਰਦੁਆਰਾ ਸਾਹਿਬਾਨ ਸ਼ਾਮਲ ਕੀਤੇ ਹਨ।ਇਹ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਨਾਲ ਸਬੰਧਤ ਹਨ।ਇਸ ਤੋਂ ਇਲਾਵਾ ਕਪੂਰਥਲਾ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਭਾਈ ਲਾਲੋ ਜੀ ਡੱਲਾ ਤੇ ਜਲੰਧਰ ’ਚ ਗੁਰਦੁਆਰਾ ਥੰਮ ਜੀ ਸਾਹਿਬ ਕਰਤਾਰਪੁਰ ਨੂੰ ਵੀ ਮਾਝਾ ਜੋਨ ਨਾਲ ਜੋੜਿਆ ਗਿਆ ਹੈ।
                ਭਾਈ ਮਹਿਤਾ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਾਵਧਾਨੀ ਨਾਲ ਸੇਵਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸੇਵਾਦਾਰਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਸਾਵਧਾਨੀਆਂ ਵਰਤਣ ਤੇ ਸੇਵਾ ਦੌਰਾਨ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਬਤਾ ਰੱਖਿਆ ਜਾਵੇ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਮੈਨੇਜਰਾਂ ਨੂੰ ਸਰਾਵਾਂ ਦੇ ਕਮਰੇ ਵੀ ਲੋੜ ਅਨੁਸਾਰ ਤਿਆਰ ਰੱਖਣ ਲਈ ਆਖਿਆ ਗਿਆ ਹੈ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …