Saturday, September 19, 2026

ਐਡਵੋਕੇਟ ਖੁਰਮਣੀਆਂ ਤੇ ਸਹਿਯੋਗੀਆਂ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਖੁਰਮਣੀਆਂ) – ਕੋਰੋਨਾ ਵਾਇਰਸ ਕਰਕੇ ਦੇਸ਼ ਵਿੱਚ ਲੱਗੇ ਕਰਫਿਊ ਦੌਰਾਨ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਹੋਏ ਗRation Packetsਰੀਬ ਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਐਡਵੋਕੇਟ ਗੁਰਪ੍ਰੀਤ ਸਿੰਘ ਖੁਰਮਣੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਘਰ ਘਰ ਜਾ ਕੇ ਰਾਸ਼ਨ ਵੰਡਣ ਦੀ ਸੇਵਾ ਕੀਤੀ ਅਤੇ ਭਿਆਨਕ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਕਾਰ ਵਲੋਂ ਦੱਸੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।ਐਡਵੋਕੇਟ ਖੁਰਮਣੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਸਾਥੀਆਂ ਐਡਵੋਕੇਟ ਕਰਨਬੀਰ ਸਿੰਘ ਲੇਹਲ, ਦਮਨ ਮਾਨ, ਰਜਤ ਸੂਰੀ, ਅਮਨਦੀਪ ਸਿੰਘ ਡੋਗਰਾ, ਗੁਰਦੀਪ ਸਿੰਘ, ਗੁਰਕੀਰਤ ਸਿੰਘ ਢਿੱਲੋਂ, ਸੁਖਬੀਰ ਸਿੰਘ ਅਤੇ ਹੋਰਨਾਂ ਵਲੋਂ ਮੁਸ਼ਕਲ ਦੀ ਘੜੀ ‘ਚ ਆਪਣੀ ਕਿਰਤ ਕਮਾਈ ਵਿਚੋਂ ਰਾਸ਼ਨ ਵੰਡਣ ਦਾ ਉਪਰਾਲਾ ਕੀਤਾ ਹੈ, ਜੋ ਅੱਗੇ ਵੀ ਜਾਰੀ ਰਹੇਗੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …