Friday, March 27, 2026

ਸ਼੍ਰੋਮਣੀ ਕਮੇਟੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਏਗੀ ਅਖੰਡ ਪਾਠ

ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ 11 ਅਪ੍ਰੈਲ ਨੂੰ ਹੋਵੇਗੀ ਅੰਤਿਮ ਅਰਦਾਸ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ Bhai Nirmal S Khalsaਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਇਥੇ ਸਥਿਤ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਵਿਸ਼ਵ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਸਬੰਧੀ 9 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦੇ ਭੋਗ 11 ਅਪ੍ਰੈਲ ਨੂੰ ਪਾਏ ਜਾਣਗੇ।ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਉਨ੍ਹਾਂ ਦੀ ਭਾਈ ਨਿਰਮਲ ਸਿੰਘ ਖਾਲਸਾ ਦੇ ਸਪੁੱਤਰ ਅਮਿਤੇਸ਼ਵਰ ਸਿੰਘ ਨਾਲ ਗੱਲ ਹੋਈ ਹੈ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਭਾਈ ਸਾਹਿਬ ਨਾਲ ਸਬੰਧਤ ਬਿਲਕੁੱਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ।ਉਨ੍ਹਾਂ ਕਿਹਾ ਕਿ ਭਾਈ ਖਾਲਸਾ ਪੰਥ ਦੀ ਸਤਿਕਾਰਤ ਸ਼ਖਸੀਅਤ ਸਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਦਾ ਪਰਿਵਾਰ ਬੇਸ਼ੱਕ ਵੱਡੇ ਸਦਮੇ ਵਿਚ ਹੈ, ਪਰੰਤੂ ਉਹ ਇਸ ਗੱਲੋਂ ਧਰਵਾਸ ਵਿਚ ਹਨ ਕਿ ਭਾਈ ਸਾਹਿਬ ਦੇ ਅੰਤਿਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਲਈ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਭੇਜਿਆ ਗਿਆ।ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁਸ਼ਾਲੇ ਤੇ ਸਿਰੋਪਾਓ ਨਾਲ ਵੀ ਭਾਈ ਸਾਹਿਬ ਨੂੰ ਅੰਤਿਮ ਸਮੇਂ ਸਤਿਕਾਰ ਦਿੱਤਾ ਗਿਆ ਹੈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …