Thursday, March 26, 2026

ਕਰਫਿਊ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ ਅਨੁਸਾਰ ਲਿਆ ਜਾਵੇਗਾ – ਕੈਪਟਨ ਅਮਰਿੰਦਰ

ਕਿਹਾ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਪਾਬੰਦੀਆਂ ਲੋੜ ਮੁਤਾਬਕ ਜਾਰੀ ਰਹਿਣਗੀਆਂ

ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਕਰਫਿਊ ਨੂੰ 14 PPNJ2403202001ਅਪਰੈਲ ਤੋਂ ਅੱਗੇ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ `ਤੇ ਨਿਰਭਰ ਕਰੇਗਾ।ਜਿਸ `ਤੇ ਉਹ ਰੋਜ਼ਾਨਾ ਨਿੱਜੀ ਤੌਰ `ਤੇ ਨਿਗਰਾਨੀ ਰੱਖ ਰਹੇ ਹਨ।
ਮੁੱਖ ਮੰਤਰੀ ਉਨਾਂ ਮੀਡੀਆ ਰਿਪੋਰਟਾਂ `ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ ਵਿੱਚ ਇਹ ਕਿਹਾ ਗਿਆ ਕਿ ਉਹ ਕੋਵਿਡ-19 ਦੇ ਮੱਦੇਨਜ਼ਰ ਸੂਬੇ ਵਿੱਚ ਲਗਾਏ ਗਏ ਕਰਫਿਊ ਨੂੰ 14 ਅਪਰੈਲ ਨੂੰ ਨਹੀਂ ਹਟਾਉਣਗੇ।ਉਨਾਂ ਸਪੱਸ਼ਟ ਕੀਤਾ ਕਿ ਉਨਾਂ ਨੇ ਜੋ ਕਿਹਾ ਉਹ ਇਹ ਸੀ ਕਿ ਇਸ ਮੌਕੇ ਇਸ ਬਾਰੇ ਕੋਈ ਪੱਕਾ ਫੈਸਲਾ ਜਾਂ ਸਮਾਂ                    ਸੀਮਾ ਨਹੀਂ ਦੱਸੀ ਜਾ ਸਕਦੀ।ਉਨਾਂ ਕਿਹਾ ਕਿ ਲੋਕਾਂ ਦੀਆਂ ਜਾਨਾਂ ਅਤੇ ਸੂਬੇ ਨੂੰ ਬਚਾਉਣ ਲਈ ਪਾਬੰਦੀਆਂ ਲੋੜ ਮੁਤਾਬਕ ਜਾਰੀ ਰਹਿਣਗੀਆਂ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਵਿੱਚ ਕਰਫਿਊ/ਲੌਕਡਾਊਨ ਨੂੰ ਹਟਾਉਣ ਜਾਂ ਅੱਗੇ ਵਧਾਉਣ ਬਾਰੇ ਕੋਈ ਵੀ ਫੈਸਲਾ ਉਸ ਸਮੇਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਲਿਆ ਜਾਵੇਗਾ। ਇਹ ਪੂਰੀ ਤਰਾਂ ਉਸ ਸਮੇਂ ਦੇ ਹਾਲਾਤਾਂ `ਤੇ ਨਿਰਭਰ ਕਰੇਗਾ।
              ਉਨਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਫੈਸਲਾ ਲੈਣਾ ਅਜੇ ਸੰਭਵ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜੇ ਹਾਲਾਤਾਂ ਵਿੱਚ ਸੁਧਾਰ ਹੁੰਦਾ ਹੈ ਤਾਂ ਅਜਿਹੀਆਂ ਸਖ਼ਤ ਪਾਬੰਦੀਆਂ ਦੀ ਲੋੜ ਨਹੀਂ ਪਵੇਗੀ।ਹਾਲਾਂਕਿ ਜੇ ਸਥਿਤੀ ਗੰਭੀਰ ਹੁੰਦੀ ਹੈ ਤਾਂ ਸਰਕਾਰ ਕੋਲ ਕਰਫਿਊ ਜਾਂ ਲੌਕਡਾਊਨ ਜਾਂ ਕਿਸੇ ਹੋਰ ਜ਼ਰੂਰੀ ਕਦਮਾਂ ਜ਼ਰੀਏ ਕੰਟਰੋਲ ਰੱਖਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੋਵੇਗਾ।
             ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੀ ਸਰਕਾਰ ਕਰਫਿਊ ਦੇ ਨਤੀਜੇ ਵਜੋਂ ਉਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਕਦਮ ਚੁੱਕ ਰਹੀ ਹੈ।ਬੈਂਕਿੰਗ, ਡਾਕ ਅਤੇ ਕੋਰੀਅਰ, ਫਸਲਾਂ ਦੀ ਵਾਢੀ ਆਦਿ ਵਰਗੀਆਂ ਬਹੁਤ ਸਾਰੀਆਂ ਜ਼ਰੂਰੀ ਸੇਵਾਵਾਂ ਜੋ ਕਿ ਸ਼ੁਰੂ ਵਿੱਚ ਬੰਦ ਕਰ ਦਿੱਤੀਆਂ ਗਈਆਂ ਸਨ, ਮੁੜ ਚਾਲੂ ਕਰ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਡਾਕਟਰਾਂ, ਸਿਹਤ ਕਰਮਚਾਰੀਆਂ ਅਤੇ ਨਿਯਮਤ ਮਰੀਜ਼ਾਂ ਨੂੰ ਕਰਫਿਊ ਪਾਸ ਰੱਖਣ ਦੀ ਜ਼ਰੂਰਤ ਨੂੰ ਵੀ ਹਟਾ ਦਿੱਤਾ ਗਿਆ ਹੈ।
            ਕੈਪਟਨ ਅਮਰਿੰਦਰ ਨੇ ਕਿਹਾ ਕਿ ਨਾਗਰਿਕਾਂ ਦੀ ਜ਼ਿੰਦਗੀ ਨੂੰ ਹੋਰ ਸੌਖਾ ਕਰਨ ਲਈ ਬਹੁਤ ਸਾਰੇ ਹੋਰ ਕਦਮ ਚੁੱਕੇ ਜਾਣਗੇ, ਚਾਹੇ ਕਰਫਿਊ ਜਾਰੀ ਰਹੇ ਜਾਂ ਨਾ ਰਹੇ।
                 ਕਾਬਲੇਗੌਰ ਹੈ ਕਿ ਕੋਵਿਡ-19 ਦੇ ਸੰਕਟ ਦੇ ਮੱਦੇਨਜ਼ਰ ਕਰਫਿਊ ਲਗਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ, ਇਸ ਤਰਾਂ ਸੂਬਾ ਸਰਕਾਰ ਨੂੰ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਦੇ ਯੋਗ ਬਣਾਇਆ ਗਿਆ।ਮੁੱਖ ਮੰਤਰੀ ਨੇ ਹਾਲਾਂਕਿ ਇਹ ਸਪੱਸ਼ਟ ਕਰ ਦਿੱਤਾ ਕਿ ਸੂਬਾ ਸਰਕਾਰ ਇਸ ਸਬੰਧੀ ਕੋਈ ਢਿੱਲ ਨਹੀਂ ਵਰਤੇਗੀ।ਉਨਾਂ ਅੱਗੇ ਕਿਹਾ ਕਿ ਉਨਾਂ ਸਿਹਤ ਵਿਭਾਗ ਨੂੰ ਪਹਿਲਾਂ ਹੀ ਕਿਸੇ ਵੀ ਸਥਿਤੀ ਸਮੇਤ ਮਹਾਂਮਾਰੀ ਦੇ ਕਮਿਊਨਿਟੀ ਫੈਲਾਅ ਦੀ ਸਥਿਤੀ ਨਾਲ ਨਜਿੱਠਣ ਲਈ ਜੰਗੀ ਪੱਧਰ `ਤੇ ਤਿਆਰ ਦੇ ਨਿਰਦੇਸ਼ ਦਿੱਤੇ ਹਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …