Friday, May 1, 2026

ਕਰੋਨਾ ਵਾਇਰਸ ਦੇ ਡਰ ਕਾਰਨ ਪਿੰਡ ਸਾਹੋਕੇ ਕੀਤਾ ਸੀਲ

ਲੌਂਗੋਵਾਲ, 3 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸਾਹੋਕੇ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ PPNJ0304202002ਪਿੰਡ ਨੂੰ ਮੁਕੰਮਲ ਤੌਰ ‘ਤੇ ਸੀਲ ਕਰ ਦਿੱਤਾ ਹੈ।ਹੁਣ ਕੋਈ ਵੀ ਬਾਹਰਲਾ ਵਿਅਕਤੀ ਪਿੰਡ ਸਾਹੋਕੇ ਵਿੱਚ ਦਾਖਿਲ ਨਹੀਂ ਹੋ ਸਕਦਾ।ਸਰਪੰਚ ਸੁਲੱਖਣ ਸਿੰਘ ਤੇ ਪੰਚਾਇਤ ਮੈਂਬਰਾਂ ਨੇ ਸਰਕਾਰ ਦੇ ਹੁਕਮਾਂ ਨੂੰ ਮੰਨਦੇ ਹੋਏ ਅਤੇ ਪਿੰਡ ਵਾਸੀਆਂ ਪ੍ਰਤੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਇਹ ਕਦਮ ਚੁੱਕਿਆ ਹੈ।ਉਨਾਂ ਦੱਸਿਆ ਕੇ ਮੁਕੰਮਲ ਬੰਦ ਦੌਰਾਨ ਪਿੰਡ ਵਾਸੀਆਂ ਦੀਆਂ ਜ਼ਰੂਰਤਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਬਿਮਾਰ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਲਈ ਪੂਰੇ ਯਤਨ ਕੀਤੇ ਜਾਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …