ਧੂਰੀ, 3 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਹਰੀ ਸਿੰਘ ਨੇ ਕੋਰੋਨਾ ਵਾਇਰਸ ਦੀ
ਮਹਾਂਮਾਰੀ ਦੌਰਾਨ ਆਪਣਾ ਕੰਮਕਾਰ ਗੁਆ ਚੁੱਕੇ ਗਰੀਬ ਮਜ਼ਦੂਰ ਪਰਿਵਾਰਾਂ ਦੀ ਰੋਜ਼ੀ ਰੋਟੀ ਦਾ ਖਿਆਲ ਕਰਦਿਆਂ ਹਲਕਾ ਧੂਰੀ ਦੇ ਕਰੀਬ 5 ਲੋੜਵੰਦ 5000 ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡਣ ਦਾ ਐਲਾਨ ਕੀਤਾ ਹੈ।ਧੂਰੀ ਵਿਖੇ ਆਪਣੇ ਦਫਤਰ ਵਿਖੇ ਸੱਦੀ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਵੱਲੋਂ ਦਾਅਵਾ ਕਰਦਿਆਂ ਦੱਸਿਆ ਗਿਆ ਕਿ ਹਲਕਾ ਧੂਰੀ ਵਿੱਚ ਲੋੜਵੰਦ ਪਰਿਵਾਰਾਂ ਦੀ ਪਛਾਣ ਕਰਨ ਲਈ ਵੱਖ-ਵੱਖ ਪਿੰਡਾਂ ਲਈ 11 ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਧੂਰੀ ਸ਼ਹਿਰ ਵਿੱਚ ਇਹ ਰਾਸ਼ਨ ਕਿੱਟਾਂ ਵੱਖ-ਵੱਖ ਸਮਾਜਸੇਵੀ ਅਤੇ ਧਾਰਮਿਕ ਸੰਸਥਾਂਵਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਉਹਨਾਂ ਦੇ ਸਹਿਯੋਗ ਨਾਲ ਆਉਣ ਵਾਲੇ ਹਫਤੇ ਵਿੱਚ ਵੰਡੀਆਂ ਜਾਣਗੀਆਂ।ਉਹਨਾਂ ਪਾਰਟੀ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਭੇਦ-ਭਾਵ ਦੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਲੋੜਵੰਦਾਂ ਦੀ ਸੂਚੀ ਬਣਾ ਕੇ ਉਹਨਾਂ ਤੱਕ ਰਾਸ਼ਨ ਪਹੁੰਚਾਉਣ ਵਿੱਚ ਸਹਿਯੋਗ ਦੇਣ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media