Monday, September 28, 2026

ਡਾ: ਹਰਿੰਦਰਜੀਤ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 3 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਡਾ: ਹਰਿੰਦਰਜੀਤ ਸਿੰਘ ਨੇ ਕੱਲ 1 ਅਪ੍ਰੈਲ 2020 ਨੂੰ ਮੁੱਖ Dr. Harinderjit Singhਖੇਤੀਬਾੜੀ ਅਫਸਰ ਅੰਮ੍ਰਿਤਸਰ ਦਾ ਅਹੁੱਦਾ ਸੰਭਾਲ ਲਿਆ ਹੈ।ਉਹਨਾਂ ਦੀ ਇਹ ਨਿਯੁੱਕਤੀ ਡਾ: ਦਲਬੀਰ ਸਿੰਘ ਛੀਨਾ ਦੇ 31 ਮਾਰਚ 2020 ਨੂੰ ਸੇਵਾਮੁਕਤ ਹੋਣ ਉਪਰੰਤ ਹੋਈ ਹੈ।ਨਵ-ਨਿਯੁੱਕਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਸਮੇਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੌਰਾਨ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ।ਕਿਸਾਨਾਂ ਨੂੰ ਹਰ ਤਰਾਂ ਦੀ ਖੇਤੀ ਸਮੱਗਰੀ ਬੀਜ਼, ਖਾਦ, ਦਵਾਈਆਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣਗੀਆਂ।ਉਹਨਾਂ ਦੱਸਿਆ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਜਿਲ੍ਹਾ ਪੱਧਰ ਦਾ ਕਿਸਾਨ ਕਾਲ ਸੈਂਟਰ ਵੀ ਸਥਾਪਿਤ ਕਰ ਦਿੱਤਾ ਗਿਆ ਹੈ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …