ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਕਮਾਈ ਕਰਨ ਤੋਂ ਅਸਮਰਥ ਦਿਹਾੜੀਦਾਰ ਤੇ ਹੋਰ ਕਿਰਤੀ ਵਰਗ ਦੀਆਂ ਲੋੜਾਂ ਪੂਰੀਆਂ ਕਰਨ ‘ਚ ਲੱਗੇ ਜਿਲ੍ਹਾ ਪ੍ਰਸ਼ਾਸ਼ਨ ਦੀ ਮਦਦ ਲਈ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਮੈਨਜਮੈਂਟ ਅਤੇ ਸਟਾਫ ਵੱਲੋਂ ਐਸ.ਡੀ.ਐਮ ਮਜੀਠਾ ਸ੍ਰੀਮਤੀ ਅਲਕਾ ਕਾਲੀਆ ਦੀ ਪ੍ਰੇਰਣਾ ‘ਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ 52500 ਰੁਪਏ ਦੀ ਵਿੱਤੀ ਸਹਾਇਤਾ ਇਕੱਤਰ ਕੀਤੀ ਗਈ।ਨੂੰ ਦਿੱਤੀ ਗਈ।ਸ੍ਰੀਮਤੀ ਅਲਕਾ ਕਾਲੀਆ ਨੇ ਇਸ ਮਦਦ ਲਈ ਮੈਨਜਮੈਂਟ, ਪ੍ਰਿੰਸੀਪਲ ਅਤੇ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੇ ਅਧਿਕਾਰੀ ਰਤਨਜੀਤ ਸਿੰਘ ਵੱਲੋਂ ਇਹ ਪੈਸੇ ਨਾਇਬ ਤਹਿਸੀਲਦਾਰ ਮਜੀਠਾ ਜਸਬੀਰ ਸਿੰਘ ਦੇ ਹਵਾਲੇ ਕੀਤੇ ਗਏ, ਜਿਸ ਵਿਚੋਂ ਅੱਜ ਮਜੀਠਾ ਸਬ ਡਵੀਜ਼ਨ ਦੇ ਕਈ ਘਰਾਂ ਵਿਚ ਰੋਟੀ-ਪਾਣੀ ਲਈ ਸੁੱਕਾ ਰਾਸ਼ਨ ਪੁੱਜਦਾ ਕਰ ਦਿੱਤਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …