Friday, September 25, 2026

ਪਸ਼ੂ ਪਾਲਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁੱਲੀਆਂ

ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰ ਵਲੋਂ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਇਸ ਸੰਕਟ ਦੀ ਘੜੀ ਦੁੱਧ Pawan Malhotra Vetneryਲੋਕਾਂ ਦੀ ਅਹਿਮ ਲੋੜ ਹੈ, ਇਸ ਤੋਂ ਇਲਾਵਾ ਮੀਟ ਅਤੇ ਅੰਡੇ ਵੀ ਲੋਕਾਂ ਦੇ ਭੋਜਨ ਦਾ ਅਹਿਮ ਹਿੱਸਾ ਹਨ।ਜਸ ਨੂੰ ਦੇਖਦਿਆਂ ਲੋਕਾਂ ਦੀ ਸਹੂਲਤ ਅਤੇ ਪਸ਼ੂ ਪਾਲਕਾਂ ਦੀ ਮਦਦ ਲਈ ਜਿਲ੍ਹੇ ਦੇ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁਲ੍ਹੀਆਂ ਰੱਖੀਆਂ ਗਈਆਂ ਹਨ।ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਪਵਨ ਮਲੋਹਤਰਾ ਨੇ ਦੱਸਿਆ ਕਿ ਪਸ਼ੂ ਪਾਲਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਪਸ਼ੂ ਪਾਲਣ ਵਿਭਾਗ ਵਲੋਂ ਜਿਲ੍ਹੇ ਭਰ ਵਿਚ ਨਿਰੰਤਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।ਉਨਾਂ ਦੱਸਿਆ ਕਿ ਜਿਲ੍ਹਾ ਦਾ ਇਕ ਪੋਲੀ ਕਲੀਨਿਕ, 73 ਪਸ਼ੂ ਹਸਪਤਾਲ ਤੇ 120 ਵੈਟਰਨਰੀ ਕਲੀਨਕ ਪਸ਼ੂ ਮਾਲਕਾਂ ਲਈ ਕੰਮ ਕਰ ਰਹੇ ਹਨ।
ਇਸ ਤੋਂ ਇਲਾਵਾ ਵੈਟਰਨਰੀ ਨੂੰ ਜਰੂਰੀ ਸੇਵਾਵਾਂ ਵਿਚ ਹੋਣ ਕਾਰਨ ਸ਼ਹਿਰ ਵਿਚ ਤੂੜੀ, ਹਰਾ ਚਾਰਾ, ਫੀਡ ਆਦਿ ਦੀ ਸਪਲਾਈ ਲਈ ਕੰਮ ਕਰਨ ਵਾਲੇ ਕਾਰੋਬਾਰੀ ਅਦਾਰਿਆਂ ਨੂੰ ਅਤੇ ਗਊਸ਼ਾਲਾ ਦੇ ਕਾਮਿਆਂ, ਸ਼ਹਿਰ ਵਿਚ ਪਸ਼ੂਆਂ, ਆਵਾਰਾ ਕੁੱਤਿਆਂ ਤੇ ਪੰਛੀਆਂ ਲਈ ਕੰਮ ਕਰਦੀਆਂ ਗੈਰ ਸਰਕਾਰੀ ਸੰਸਥਾਵਾਂ ਨੂੰ ਕਰਫਿਊ ਦੇ ਦਿਨਾਂ ਵਿਚ ਵੀ ਉਕਤ ਬੇਜ਼ੁਬਾਨਿਆਂ ਦੀ ਸੇਵਾ ਲਈ ਕਰਫਿਊ ਪਾਸ ਜਾਰੀ ਕੀਤੇ ਜਾ ਚੁੱਕੇ ਹਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …