ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਸ਼ਹਿਰੀ ਉੋਪ ਪ੍ਰਧਾਨ ਰਜਿੰਦਰ ਪਲਾਹ ਦੀ ਅਗਵਾਈ ‘ਚ ਸੀਨੀਅਰ ਆਗੂ ਮੁਖਵਿੰਦਰ ਸਿੰਘ ਵਿਰਦੀ ਦੇ ਯਤਨਾਂ ਸਦਕਾ ਵਾਰਡ ਨੰਬਰ 76 ਦੇ ਇਲਾਕੇ ਛੇਹਰਟਾ ਵਿਖੇ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਪ੍ਰਧਾਨ ਰਜਿੰਦਰ ਪਲਾਹ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਪ ਵਰਕਰਾਂ ਵੱਲੋਂ ਰਾਸ਼ਨ ਵੰਡਿਆ ਜਾ ਰਿਹਾ ਅਤੇ ਆਪਣੇ ਪੱਧਰ ‘ਤੇ ਸੈਨੀਟਾਈਜ਼ਰ ਸਪਰੇਅ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਜੋ ਰਾਸ਼ਨ ਦੇਣ ਦਾ ਐਲਾਨ ਕੀਤਾ ਗਿਆ ਹੈ ਉਸ ਦੀਆਂ ਲਿਸਟਾਂ ਕੌਂਸਲਰਾਂ ਵਲੋਂ ਬਣਾਈਆਂ ਜਾ ਰਹੀਆਂ ਹਨ।ਜਿਸ ਵਿੱਚ ਸੁਭਾਵਿਕ ਤੌਰ ‘ਤੇ ਭੇਦ ਭਾਵ ਕੀਤਾ ਜਾ ਰਿਹਾ ਹੈ।ਇਸ ਮੌਕੇ ਮੀਡੀਆ ਇੰਚਾਰਜ ਵਰੁਣ ਰਾਣਾ, ਸੀਨੀਅਰ ਆਗੂ ਮੁਖਵਿੰਦਰ ਸਿੰਘ ਵਿਰਦੀ, ਪ੍ਰਿਤਪਾਲ ਸਿੰਘ, ਰਘੂ ਰਾਜ ਆਦਿ ਹਾਜ਼ਿਰ ਸਨ।
Check Also
ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …