Wednesday, August 5, 2026

ਮੰਤਰੀ ਮੰਡਲ ਵਲੋਂ ਮੁਲਾਜ਼ਮਾਂ, ਐਨ.ਜੀ.ਓਜ਼/ਧਾਰਮਿਕ ਸੰਸਥਾਵਾਂ ਤੇ ਫਰੰਟਲਾਈਨ `ਤੇ ਡਟੇ ਵਰਕਰਾਂ ਦਾ ਧੰਨਵਾਦ

ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੰਤਰੀ ਮੰਡਲ ਨੇ ਕੋਵਿਡ-19 ਖਿਲਾਫ ਇਸ ਜੰਗ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਰਗਾਂ ਦਾ ਵਿਸ਼ੇਸ਼ Punjab Govt. 1ਧੰਨਵਾਦ ਕਰਨ ਲਈ ਵੀ ਤਿੰਨ ਮਤੇ ਪਾਸ ਕੀਤੇ।ਇਨਾਂ ਵਿੱਚ ਸਰਕਾਰ ਕਰਮਚਾਰੀ ਹਨ।ਜਿਨਾਂ ਨੇ ਆਪਣੀਆਂ ਤਨਖਾਹਾਂ ਦਾ ਇਕ ਹਿੱਸਾ ਦਾਨ ਕੀਤਾ ਹੈ, ਸਾਰੀਆਂ ਐਨ.ਜੀ.ਓ ਅਤੇ ਧਾਰਮਿਕ ਸੰਗਠਨ ਜਿਨਾਂ ਨੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਇਕੱਠੇ ਹੋਣ ਤੋਂ ਰੋਕਿਆ ਹੈ ਅਤੇ ਰਾਹਤ ਕੰਮ ਕਰ ਰਹੇ ਹਨ।ਇਸ ਤੋਂ ਇਲਾਵਾ ਪੁਲਿਸ, ਸਿਹਤ, ਸੈਨੀਟੇਸ਼ਨ, ਆਂਗਣਵਾੜ ਵਰਕਰ ਜਿਹੜੇ ਕੋਰੋਨਾ ਵਾਇਰਸ ਖਿਲਾਫ ਸਭ ਤੋਂ ਅੱਗੇ ਹੋ ਕੇ ਲੜਾਈ ਲੜ ਰਹੇ ਹਨ।
              ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ, ਜਿਨਾਂ ਨੇ ਕਿਸੇ ਵੀ ਤਰੀਕੇ ਨਾਲ ਸਹਾਇਤਾ ਕੀਤੀ ਹੈ ਅਤੇ ਉਹ ਨਿੱਜੀ ਤੌਰ `ਤੇ ਸਾਰਿਆਂ ਦਾ ਧੰਨਵਾਦ ਕਰਦੇ ਹਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …