ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਦੇ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਦਾ ਤਿੰਨ ਮਹੀਨੇ ਦਾ ਸੇਵਾ ਕਾਲ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਹ ਪ੍ਰਸਤਾਵ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਪੇਸ਼ ਕੀਤਾ ਗਿਆ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਪ੍ਰਵਾਨਗੀ ਲਈ ਵਿਸਥਾਰਤ ਸੂਚੀ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਜਾਵੇਗੀ।ਇਹ ਫੈਸਲਾ ਇਸ ਲਈ ਲਿਆ ਗਿਆ ਕਿ ਕੋਵਿਡ-19 ਕਾਰਨ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਅਤੇ ਪੰਜਾਬ ਵਿੱਚ ਇਸ ਵੇਲੇ 57 ਕੇਸ ਪਾਜ਼ੇਟਿਵ ਪਾਏ ਗਏ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …