ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਕੋਵਿਡ-19 ਸੰਕਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਵੱਡਾ ਫੈਸਲਾ ਲੈਂਦਿਆਂ ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ।ਇਸ ਦੇ ਨਾਲ ਹੀ ਇਨਾਂ ਦੇ ਪਾਸਪੋਰਟ ਵੀ ਜ਼ਬਤ ਕਰਨ ਲਈ ਕਿਹਾ ਹੈ।
ਸੂਬੇ ਵਿੱਚ ਮੌਜ਼ੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਗਈ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਯਾਤਰਾਵਾਂ ਦਾ ਖੁਲਾਸਾ ਕਰਨ ਵਾਲਿਆਂ ਦੇ ਮਾਮਲੇ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਵਿਅਕਤੀ ਜਿਨਾਂ ਨੇ ਪੁਲਿਸ ਤੇ ਸਿਹਤ ਵਿਭਾਗ ਤੋਂ ਯਾਤਰਾ ਬਾਰੇ ਤੱਥ ਲੁਕਾਏ ਹਨ, ਉਨਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ।ਉਨਾਂ ਚਿਤਾਵਨੀ ਦਿੰਦਿਆ ਕਿਹਾ, “ਅਸੀਂ ਉਨਾਂ ਦੇ ਪਾਸਪੋਰਟ ਵੀ ਲੈ ਲਵਾਂਗੇ।“
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …