Tuesday, October 27, 2026

ਮੁੱਖ ਮੰਤਰੀ ਅਮਰਿੰਦਰ ਨੇ ਭਾਈ ਨਿਰਮਲ ਸਿੰਘ ਦੇ ਪੁੱਤਰ ਤੇ ਭਤੀਜੇ ਨਾਲ ਦੁੱਖ ਪ੍ਰਗਟਾਇਆ ਕੋਵਿਡ-19 ਪੀੜਤ ਪਰਿਵਾਰਕ ਮੈਂਬਰਾਂ ਦੇ ਇਲਾਜ ‘ਚ ਪੂਰੀ ਮਦਦ ਦਾ ਦਿੱਤਾ ਭਰੋਸਾ

ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਵ. ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ Captain Amrinderਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਗੱਲਬਾਤ ਕੀਤੀ ਅਤੇ ਭਾਈ ਸਾਹਿਬ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ।ਉਨਾਂ ਭਰੋਸਾ ਦਿੱਤਾ ਕਿ ਪਰਿਵਾਰ ਦੇ ਜਿਹੜੇ ਮੈਂਬਰ ਕੋਵਿਡ-19 ਤੋਂ ਪੀੜ੍ਹਤ ਹਨ, ਉਨਾਂ ਦੇ ਇਲਾਜ ਵਿੱਚ ਸਰਕਾਰ ਵਲੋਂ ਪੂਰੀ ਸਹਾਇਤਾ ਦਿੱਤੀ ਜਾਵੇਗੀ।
           ਮੁੱਖ ਮੰਤਰੀ ਨੇ ਭਾਈ ਨਿਰਮਲ ਸਿੰਘ ਦੇ ਪੁੱਤਰ ਅਮਿਤੇਸਵਰ ਸਿੰਘ ਤੇ ਭਤੀਜੇ ਜਗਪ੍ਰੀਤ ਸਿੰਘ ਨੂੰ ਦੱਸਿਆ ਕਿ ਪੀੜਤ ਪਰਿਵਾਰਕ ਮੈਂਬਰ ਸਿਹਤ ਵਿਭਾਗ ਦੀ ਨਿਗਰਾਨੀ ‘ਚ ਹਨ ਅਤੇ ਸਿਹਤ ਅਮਲੇ ਨੂੰ ਕਿਹਾ ਗਿਆ ਹੈ ਕਿ ਜੇ ਕਿਸੇ ਹੋਰ ਸਹਾਇਤਾ ਦੀ ਲੋੜ ਹੈ ਤਾਂ ਉਹ ਤੁਰੰਤ ਉਨਾਂ (ਮੁੱਖ ਮੰਤਰੀ) ਨਾਲ ਸੰਪਰਕ ਕਰਨ।ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਦੇ ਉਨਾਂ ਮੈਂਬਰਾਂ ਦੀ ਸਿਹਤ ਦਾ ਹਾਲ-ਚਾਲ ਵੀ ਪੁੱਛਿਆ ਜਿੰਨਾਂ ਦੀ ਕੋਵਿਡ-19 ਰਿਪੋਰਟ ਪਾਜਟਿਵ ਆਉਣ ‘ਤੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …