ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿੱਚ ਕੁੱਝ ਸਥਾਨਕ ਲੋਕਾਂ ਦੇ ਖਦਸ਼ਿਆਂ ਕਾਰਨ ਭਾਈ ਨਿਰਮਲ ਸਿੰਘ ਦੇ ਸਸਕਾਰ ਵਿੱਚ ਹੋਈ ਦੇਰੀ
ਨੂੰ ਮੰਦਭਾਗਾ ਦੱਸਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਇਸ ਬਿਮਾਰੀ ਬਾਰੇ ਗਲਤ ਧਾਰਨਾਵਾਂ ਕਾਰਨ ਵਾਪਰੀ ਅਤੇ ਉਨਾਂ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਭਵਿੱਖ ਵਿੱਚ ਅਜਿਹੀ ਕਿਸੇ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ਉਨਾਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਕਿਹਾ ਹੈ ਕਿ ਜਿਲਾ ਪੱਧਰ ‘ਤੇ ਸਾਰੇ ਸਿਹਤ ਤੇ ਹੋਰ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਵੀ ਜਾਗਰੂਕ ਕਰਨ। ਉਨਾਂ ਕਿਹਾ ਕਿ ਜੇ ਕੋਈ ਇਨਾਂ ਹਦਾਇਤਾਂ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਮ੍ਰਿਤਕ ਦੇਹ ਢੁੱਕਵੇਂ ਤਰੀਕੇ ਨਾਲ ਸਸਕਾਰ ਦੀ ਹੱਕਦਾਰ ਹੈ ਅਤੇ ਕੋਵਿਡ-19 ਦੀ ਬਿਮਾਰੀ ਕਾਰਨ ਫੌਤ ਹੋਏ ਹਰੇਕ ਮਰੀਜ਼ ਦੀ ਲਾਸ਼ ਦੀ ਸੰਭਾਲ ਬਾਰੇ ਸਿਹਤ ਵਿਭਾਗ ਦਾ ਤੈਅ ਪ੍ਰੋਟੋਕੋਲ ਹੈ।ਇਸ ਦਾ ਲਾਜ਼ਮੀ ਪਾਲਣ ਹੋਵੇ ਅਤੇ ਲੋਕਾਂ ਦਾ ਇਹ ਖਦਸ਼ਾ ਗਲਤ ਹੈ ਕਿ ਕੋਵਿਡ ਮਰੀਜ਼ ਦੇ ਸਸਕਾਰ ਨਾਲ ਇਹ ਬਿਮਾਰੀ ਸਬੰਧਤ ਇਲਾਕੇ ਵਿੱਚ ਫੈਲ ਸਕਦੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਕੱਲ ਮੈਡੀਕਲ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਆਖਿਆ ਸੀ ਕਿ ਉਹ ਹਸਪਤਾਲ ਵਿੱਚ ਦਾਖਲ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਹਾਲ-ਚਾਲ ਪੁੱਛਣ ਜਾਣ ਅਤੇ ਉਨਾਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media