Wednesday, August 12, 2026

ਸੂਬੇ ਵਿੱਚ ਬੀਤੇ ਚਾਰ ਦਿਨਾਂ ‘ਚ 7,72,605 ਗੈਸ ਸਿਲੰਡਰ ਵੰਡੇ ਗਏ – ਆਸ਼ੂ

ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਬੀਤੇ ਚਾਰ ਦਿਨਾਂ ਵਿਚ 7,72,605 ਗੈਸ ਸਿਲੰਡਰ ਵੰਡੇ ਗਏ ਹਨ।ਪੰਜਾਬ ਦੇ ਖੁਰਾਕ ਤੇ ਸਿਵਲ Bharat Bhushan Ashuਸਪਲਾਈ ਅਤੇ ਖੱਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੁ ਨੇ ਦੱਸਿਆ ਕਿ ਤਾਲਾਬੰਦੀ ਦੋਰਾਨ ਸੂਬੇ ਦੇ ਸਮੂਹ ਬਾਸ਼ਿੰਦਿਆਂ ਨੂੰ ਬਿਨ੍ਹਾ ਕਿਸੇ ਰੁਕਾਵਟ ਦੇ ਗੈਸ ਸਿਲੰਡਰਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਕੁੱਝ ਕਦਮ ਚੁੱਕੇ ਗਏ ਹਨ।
               ਉਨ੍ਹਾਂ ਦੱਸਿਆ ਕਿ 7,72,605 ਗੈਸ ਸਿਲੰਡਰਾਂ ਵਿਚੋਂ 4,46,787 ਗੈਸ ਸਿਲੰਡਰ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ 1,57,523 ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਵਲੋਂ ਅਤੇ 1,68,295 ਗੈਸ ਸਿਲੰਡਰ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਵਲੋਂ ਲੋਕਾਂ ਨੂੰ ਮੁਹੱਈਆ ਕਰਵਾਏ ਗਏ ਹਨ।ਆਸ਼ੂ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਗੈਸ ਸਿਲੰਡਰਾਂ ਦੀ ਸਪਲਾਈ ਬਾਦਸਤੂਰ ਜਾਰੀ ਰਹੇਗੀ ਅਤੇ ਇਸ ਸਬੰਧੀ ਕਿਸੇ ਕਿਸਮ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ।
ਇਸ ਮੌਕੇ ਸਪੱਸ਼ਟ ਕੀਤਾ ਕਿ ਮੋਜੂਦਾ ਸਮੇਂ ਕਿਸੇ ਵੀ ਉਪਭੋਗਤਾ ਨੂੰ ਗੈਸ ਸਿਲੰਡਰ ਖ੍ਰੀਦਣ ਜਾਂ ਭਰਵਾਉਣ ਲਈ ਗੈਸ ਏਜੰਸੀ ਵਿਖੇ ਜਾਣ ਦੀ ਇਜਾਜ਼ਤ ਨਹੀਂ ਹੈ।ਜਿਸ ਵੀ ਉਪਭੋਗਤਾ ਨੇ ਗੈਸ ਸਿਲੰਡਰ ਲੈਣਾ ਹੈ ਉਹ ਫੋਨ ਰਾਹੀਂ ਆਪਣਾ ਆਰਡਰ ਦੇਣ ਅਤੇ ਗੈਸ ਏਜੰਸੀ ਵਲੋਂ ਸਿਲੰਡਰ ਘਰ ਪੁੱਜਦਾ ਕੀਤਾ ਜਾਵੇਗਾ।ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …