Wednesday, August 12, 2026

ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ – ਲੌਂਗੋਵਾਲ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਸ ਸੰਕਟਮਈ ਸਮੇਂ ’ਚ ਸਿੱਖ ਸੰਸਥਾ Langerਹਰ ਤਰ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ ਹੈ ਅਤੇ ਲੋੜ ਅਨੁਸਾਰ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਬਿਲਕੁੱਲ ਤਿਆਰ ਹੈ।ਉਨਾਂ ਨੇ ਕੋਰੋਨਾ ਵਾਇਰਸ ਕਾਰਨ ਸਥਾਨਕ ਗੁਰੂ ਨਾਨਕ ਹਸਪਤਾਲ ਵਿਖੇ ਡਿਊਟੀ ਨਿਭਾਉਣ ਵਾਲੇ ਸਟਾਫ ਦੇ ਠਹਿਰਣ ਲਈ ਸ੍ਰੀ ਦਰਬਾਰ ਸਾਹਿਬ ਦੀ ਸਰਾਂ ਮਾਤਾ ਭਾਗ ਕੌਰ ਨਿਵਾਸ ਦੀ ਪੇਸ਼ਕਸ਼ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਜੇਕਰ ਦੂਰੋਂ ਆਉਣ ਵਾਲੇ ਸਿਹਤ ਸਟਾਫ ਨੂੰ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਰਾਂ ਵਿਚ ਰਹਿ ਸਕਦੇ ਹਨ।ਉਨ੍ਹਾਂ ਕਿਹਾ ਜਿਹੜਾ ਸਟਾਫ ਸ਼੍ਰੋਮਣੀ ਕਮੇਟੀ ਦੀ ਸਰਾਂ ਵਿਚ ਰਹੇਗਾ, ਉਸ ਲਈ ਲੰਗਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਹੀ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਸਮਾਂ ਆਪਸੀ ਸਹਿਯੋਗ ਨਾਲ ਚੱਲਣ ਦਾ ਹੈ ਅਤੇ ਸਿਹਤ ਸਟਾਫ ਦੀ ਸੇਵਾ ਬਹੁਤ ਵੱਡੀ ਹੈ। ਉਸ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ ਇਸ ਲਈ ਸ਼੍ਰੋਮਣੀ ਕਮੇਟੀ ਰਹਾਇਸ਼ ਦੀ ਪੇਸ਼ਕਸ਼ ਕਰਦੀ ਹੈ।
                  ਇਸੇ ਦੌਰਾਨ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਲਈ ਲੰਗਰ ਸੇਵਾ ਲਗਾਤਾਰ ਜਾਰੀ ਰੱਖੀ ਗਈ ਹੈ।ਪੰਜਾਬ ਤੋਂ ਇਲਾਵਾ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਤੋਂ ਲੋੜਵੰਦ ਲੋਕਾਂ ਤੱਕ ਲੰਗਰ ਪਹੁੰਚਾਇਆ ਜਾ ਰਿਹਾ ਹੈ।ਪੰਜਾਬ ਦੇ ਤਿੰਨ ਜੋਨ ਮਾਝਾ, ਮਾਲਵਾ ਤੇ ਦੁਆਬਾ ਅੰਦਰ ਕਾਰਜ ਚੱਲ ਰਿਹਾ ਹੈ।ਇਸੇ ਤਰ੍ਹਾਂ ਕੁਝ ਗੁਰਦੁਆਰੇ ਹਰਿਆਣਾ ਅੰਦਰ ਪੈਂਦੇ ਜਨ, ਜਿਹੜੇ ਸੂਬੇ ਅੰਦਰ ਲੋੜਵੰਦਾਂ ਤੱਕ ਲੰਗਰ ਪਹੁੰਚਾ ਰਹੇ ਹਨ।ਗੁਰਦੁਆਰਾ ਨਾਢਾ ਸਾਹਿਬ ਤੋਂ ਨਾਲ ਲੱਗਦੇ ਚੰਡੀਗੜ੍ਹ ਤੇ ਹਿਮਾਚਲ ਦੇ ਕੁਝ ਇਲਾਕਿਆਂ ਵਿਚ ਸੇਵਾ ਦਿੱਤੀ ਜਾ ਰਹੀ ਹੈ। ਰੋਜ਼ਾਨਾ ਤਿੰਨ ਲੱਖ ਤੋਂ ਵੱਧ ਲੋਕ ਗੁਰੂ ਘਰਾਂ ਤੋਂ ਲੰਗਰ ਛਕ ਰਹੇ ਹਨ।ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ, ਗੁਰਦੁਆਰਾ ਨਾਢਾ ਸਾਹਿਬ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਆਦਿ ਤੋਂ ਕਈ ਗੁਣਾ ਜ਼ਿਆਦਾ ਲੰਗਰ ਭੇਜਿਆ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …