ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ
ਸਿੰਘ ਨੂੰ ਕੋਰੋਨਾ ਪੀੜਤਾਂ ਦੀ ਦੇਖਭਾਲ ਸੰਜ਼ੀਦਗੀ ਨਾਲ ਕਰਨ ਲਈ ਕਿਹਾ ਹੈ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ।ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਇਲਾਜ਼ ਵਿਚ ਕੀਤੀ ਜਾ ਰਹੀ ਲਾਪ੍ਰਵਾਹੀ ਤੋਂ ਜਾਣੂ ਕਰਵਾਇਆ ਹੈ।ਪਹਿਲਾਂ ਜਿਸ ਤਰ੍ਹਾਂ ਸਾਹਮਣੇ ਆਈ ਇੱਕ ਆਡੀਓ ਵਿਚ ਭਾਈ ਨਿਰਮਲ ਸਿੰਘ ਖਾਲਸਾ ਕਹਿ ਰਹੇ ਹਨ ਕਿ ਉਨ੍ਹਾਂ ਦਾ ਇਲਾਜ਼ ਠੀਕ ਨਹੀਂ ਹੋ ਰਿਹਾ ਅਤੇ ਹੁਣ ਉਨ੍ਹਾਂ ਦੇ ਸਾਥੀ ਨੇ ਵੀ ਇਸ ਬਾਰੇ ਸਥਿਤੀ ਬਿਆਨ ਕੀਤੀ ਹੈ।ਉਨ੍ਹਾਂ ਕਿਹਾ ਕਿ ਹਰ ਇੱਕ ਦਾ ਇਲਾਜ਼ ਚੰਗੇ ਢੰਗ ਨਾਲ ਕੀਤਾ ਜਾਵੇ।ਲੋੜੀਂਦੇ ਪ੍ਰਬੰਧਾਂ ਨੂੰ ਦਰੁੱਸਤ ਕਰਕੇ ਇਸ ਬੀਮਾਰੀ ਨਾਲ ਨਜਿੱਠਿਆ ਜਾ ਸਕੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media