Thursday, November 12, 2026

ਹਫਤੇ ਦੇ ਪੰਜ ਦਿਨ ਖੁੱਲੀ ਰਹੇਗੀ ਸਬਜ਼ੀ ਮੰਡੀ ਵੱਲਾ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਸਬਜ਼ੀ ਮੰਡੀ ਹਫਤੇ ਦੇ ਪੰਜ ਦਿਨ ਤੜਕੇ ਸਵੇਰੇ ਤੋਂ 10 ਵਜੇ ਤੱਕ Sabji Mandiਖੋਲਣ ਦਾ ਫੈਸਲਾ ਕੀਤਾ ਗਿਆ ਹੈ।ਫਰੂਟ ਤੇ ਵੈਜੀਟੇਬਲ ਮਰਚੈਂਟ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਬਤਰਾ ਨੇ ਦੱਸਿਆ ਹੈ ਕਿ ਸ਼ੂਕਰਵਾਰ ਨੂੰ ਐਸ.ਡੀ.ਐਮ ਅੰਮ੍ਰਿਤਸਰ-1 ਵਿਕਾਸ ਹੀਰਾ ਵਲੋਂ ਐਸੋਸੀਏਸ਼ਨ ਨਾਲ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਯੂਨੀਅਨ ਵਲੋਂ ਸਬਜ਼ੀ ਮੰਡੀ 8 ਅਪ੍ਰੈਲ 2020 ਤੱਕ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਸੀ।ਉਨਾਂ ਕਿਹਾ ਕਿ ਮੰਡੀ ਖੁੱਲਣ ਸਮੇਂ ਜਿਥੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ, ਉਥੇ ਸਿਹਤ ਵਿਭਾਗ ਵਲੋਂ ਵੀ ਲੋੜੀਂਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …