ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਰਫਿਊ ਦੌਰਾਨ ਆਮ ਲੋਕਾਂ ਨੂੰ ਘਰਾਂ ਵਿਚ ਰਹਿਣ
ਦੀ ਅਪੀਲ ਕਰਦੇ ਕਿਹਾ ਹੈ ਕਿ ਘਰਾਂ ਵਿੱਚ ਜਨਤਾ ਤੇ ਉਨਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਫੋਂ ਜ਼ਿਲ੍ਹਾ ਅਧਿਕਾਰੀ ਕਰਫ਼ਿਊ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇ ਰਹੇ।ਇਸੇ ਤਹਿਤ ਅੰਮ੍ਰਿਤਸਰ ਕੇਂਦਰੀ ਹਲਕੇ ਲਈ ਪੰਜਾਬ ਸਰਕਾਰ ਦੀ ਤਰਫੋਂ ਲੋੜਵੰਦ ਲੋਕਾਂ ਲਈ ਅੱਜ ਸੁੱਕੇ ਰਾਸ਼ਨ ਦੇ 5 ਟਰੱਕ ਰਵਾਨਾ ਕੀਤੇ ਗਏ ਹਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media