ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਜੁੱਟੇ ਸਰਕਾਰੀ ਸਟਾਫ ਦਾ ਹੌਸਲਾ ਵਧਾਉਣ ਲਈ ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਭਰ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਦਿਨ-ਰਾਤ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਬੀਮਾ ਕਰਵਾਇਆ ਜਾਵੇ।
ਸਰਕਾਰੀ ਬੁਲਾਰੇ ਅਨੁਸਾਰ 4 ਅਪਰੈਲ ਨੂੰ ਹੋਈ ਮੀਟਿੰਗ ਵਿੱਚ ਪੰਜਾਬ ਮੰਤਰੀ ਮੰਡਲ ਨੇ ਫੈਸਲਾ ਲਿਆ ਕਿ ਕੇਂਦਰ ਸਰਕਾਰ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੇਵਾਵਾਂ ਦੇ ਰਹੇ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਬੀਮੇ ਦਾ ਐਲਾਨ ਕਰੇ।ਇਸ ਸਬੰਧੀ ਮੰਤਰੀ ਮੰਡਲ ਨੇ ਕੇਂਦਰ ਅੱਗੇ ਪ੍ਰਸਤਾਵ ਵੀ ਪੇਸ਼ ਕੀਤਾ ਕਿ ਅਜਿਹੀਆਂ ਮੁਸ਼ਕਲ ਘੜੀਆਂ ਵਿੱਚ ਕੰਮ ਕਰ ਰਹੇ ਪੁਲਿਸ, ਮਾਲ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤਾਂ, ਖੁਰਾਕ ਤੇ ਸਿਵਲ ਸਪਲਾਈਜ਼, ਮਹਿਲਾ ਤੇ ਬਾਲ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੀਮਾ ਕਵਰ ਦਿਵਾਇਆ ਜਾਵੇ।ਮੰਤਰੀ ਮੰਡਲ ਨੇ ਇਹ ਗੱਲ ਦੁਹਰਾਈ ਕਿ ਇਹ ਬੀਮਾ ਕਵਰ ਇਨਾਂ ਮੁਲਾਜ਼ਮਾਂ ਨੂੰ ਸੂਬਾ ਸਰਕਾਰ ਵਲੋਂ ਇਸ ਮਹਾਂਮਾਰੀ ਖਿਲਾਫ ਪੂਰੀ ਲਗਨ ਤੇ ਪੇਸ਼ੇਵਾਰ ਵਚਨਬੱਧਤਾ ਨਾਲ ਕੀਤੇ ਜਾ ਰਹੇ ਸੰਘਰਸ਼ ਵਿੱਚ ਸਮਰਥਨ ਲਈ ਹੋਰ ਉਤਸ਼ਾਹਿਤ ਕਰੇਗਾ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media