Friday, September 18, 2026

ਜਿਲ੍ਹੇ ਵਿੱਚ ਕਰੋਨਾ ਵਾਇਰਸ ਦਾ ਨਹੀਂ ਕੋਈ ਵੀ ਮਰੀਜ਼ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਹਿਬ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਐਮ.ਕੇ ਅਰਵਿੰਦ ਕੁਮਾਰ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ Corona Virusਕਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਨਹੀਂ ਅਤੇ ਕਰੋਨਾ ਦੀ ਬਿਮਾਰੀ ਨਾਲ ਨਜਿੱਠਣ ਲਈ ਉਚਿੱਤ ਪ੍ਰਬੰਧ ਕੀਤੇ ਹੋਏ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੀ ਉਲੰਘਣਾ ਨਾ ਕਰਨ ਅਤੇ ਸਿਹਤ ਵਿਭਾਗ ਵਲੋਂ ਦਿੱਤੇ ਜਾ ਰਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ।
ਡਾ. ਹਰੀ ਨਾਇਰਣ ਸਿਵਿਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਨਿਰਵਿਘਨ ਮੁਹੱਇਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਸਿਹਤ ਅਮਲੇ ਵਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਘਰ-ਘਰ ਜਾ ਕੇ ਕਰੋਨਾ ਵਾਇਰਸ ਨਾਲ ਸਬੰਧਿਤ ਮਰੀਜਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।
              ਉਹਨਾਂ ਅੱਗੇ ਦੱਸਿਆਂ ਕਿ ਕਰੋਨਾ ਵਾਇਰਸ ਦੀ ਬਿਮਾਰੀ ਦੇ ਖਦਸੇ ਦੇ ਮੱਦੇਨਜ਼ਰ ਜਿਲ੍ਹੇ ਤੋਂ 16 ਵਿਅਕਤੀਆਂ ਦੇ ਸੈਂਪਲਾਂ ਵਿੱਚੋ 13 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਬਾਕੀ ਰਹਿੰਦੇ ਤਿੰਨ ਸ਼ੱਕੀ ਮਰੀਜ਼ਾਂ ਦੇ ਸੈਂਪਲ ਦੁਬਾਰਾ 48 ਘੰਟਿਆਂ ਬਾਅਦ ਭੇਜਣ ਦੀ ਸਲਾਹ ਦਿੱਤੀ ਗਈ ਹੈ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …