Thursday, August 13, 2026

ਡੀ.ਸੀ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡਾਂ ਵਿੱਚ ਪਹਿਰੇ ਲਾਉਣ ਦੇ ਹੁਕਮ

ਲੋਕਾਂ ਵਲੋਂ ਮਿਲ ਰਹੇ ਸਹਿਯੋਗ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਧੰਨਵਾਦ

ਫਤਹਿਗੜ੍ਹ ਸਾਹਿਬ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪ੍ਰਸਾਸ਼ਨ ਵਲੋਂ ਵੱਡੇ ਪੱਧਰ ’ਤੇ Corona 1ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਮੁਤਾਬਿਕ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਵਲੋਂ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਤੇ 24 ਘੰਟੇ ਪਹਿਰੇ ਦਿੱਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਰਦਿਆਂ ਦੱਸਿਆ ਕਿ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ‘ਤੇ ਪਹਿਰਾ ਦੇ ਰਹੇ ਪਿੰਡ ਵਾਸੀਆਂ ਵਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਪਿੰਡ ਵਿੱਚੋਂ ਕੋਈ ਵੀ ਵਿਅਕਤੀ ਬਿਨ੍ਹਾਂ ਕਿਸੇ ਅਤਿ ਜਰੂਰੀ ਕੰਮ ਤੋਂ ਬਾਹਰ ਨਾ ਜਾਵੇ ਅਤੇ ਨਾ ਹੀ ਬਾਹਰੋਂ ਕੋਈ ਪਿੰਡ ਵਿਚ ਆਵੇ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
           ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ -ਕਮ- ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਪੰਜਾਬ ਵਿਲੇਜ ਐਂਡ ਸਮਾਲ ਟਾਊਨ ਪੈਟਰੋਲ ਐਕਟ 1918 ਦੇ ਸੈਕਸ਼ਨ 3 (1) ਅਧੀਨ ਹੁਕਮ ਜਾਰੀ ਕੀਤੇ ਹੋਏ ਹਨ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਵਲੋਂ ਪਿੰਡਾਂ ਵਿੱਚ ਦਾਖਲ ਹੋਣ ਤੇ ਬਾਹਰ ਜਾਣ ਦੇ ਰਸਤਿਆਂ ‘ਤੇ 24 ਘੰਟੇ ਪਹਿਰੇ ਲਗਾਏ ਜਾਣ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਖਾਸ ਮਕਸਦ ਦੇ ਪਿੰਡ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।
           ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਿੰਡਾਂ ਦੇ 60 ਸਾਲ ਤੋਂ ਵਧ ਉਮਰ ਵਾਲੇ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਇਹ ਪਹਿਰਾ ਦੇਣ ਤੋਂ ਛੋਟ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …