Thursday, August 13, 2026

ਕੋਰੋਨਾਵਾਇਰਸ ਤੋਂ ਬਚਾਅ ਲਈ ਮਦਦ ਵਾਸਤੇ ਅੱਗੇ ਆਈ ਪਟਿਆਲਾ ਇੰਡਸਟਰੀ ਐਸੋਸੀਏਸ਼ਨ

4 ਲੱਖ ਦੀ ਲਾਗਤ ਨਾਲ 60 ਹਜ਼ਾਰ ਮੁੜ ਵਰਤੋਂਯੋਗ ਦੋ ਪਰਤੀ ਕੱਪੜੇ ਦੇ ਮਾਸਕ ਮੁਹੱਈਆ ਕਰਵਾਏ -ਕੁਮਾਰ ਅਮਿਤ

ਪਟਿਆਲਾ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਅਤੇ ਇਸ ਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜਿਥੇ ਬਹੁਤ Covid 19ਸਾਰੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿੱਚ ਆਪਣਾ ਸਹਿਯੋਗ ਦੇ ਰਹੀਆਂ ਹਨ ਉਥੇ ਹੀ ਪਟਿਆਲਾ ਇੰਡਸਟਰੀ ਐਸੋਸੀਏਸ਼ਨ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ 4 ਲੱਖ ਰੁਪਏ ਦੀ ਲਾਗਤ ਨਾਲ ਕੱਪੜੇ ਦੇ ਮੁੜ ਵਰਤੋਂ ਯੋਗ ਦੋ ਪਰਤੀ 60 ਹਜ਼ਾਰ ਮਾਸਕ ਤੁਰੰਤ ਮੁਹੱਈਆ ਕਰਵਾ ਕੇ ਆਪਣਾ ਵਿਸ਼ੇਸ਼ ਸਹਿਯੋਗ ਦਿੱਤਾ ਹੈ।
               ਪਟਿਆਲਾ ਇੰਡਸਟਰੀ ਐਸੋਸੀਏਸ਼ਨ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ `ਤੇ ਧੰਨਵਾਦ ਕਰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਕਿ ਕੋਰੋਨਾਵਾਇਰਸ ਨਾਲ ਵਿੱਢੀ ਜੰਗ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ।ਪਰੰਤੂ ਜਿਸ ਤਰ੍ਹਾਂ ਪਟਿਆਲਾ ਇੰਡਸਟਰੀ ਐਸੋਸੀਏਸ਼ਨ ਵਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਦਿੱਤਾ ਸਹਿਯੋਗ ਸ਼ਲਾਘਾਯੋਗ ਹੈ।
            ਕੁਮਾਰ ਅਮਿਤ ਨੇ ਦੱਸਿਆ ਕਿ ਐਸੋਸੀਏਸ਼ਨ ਨੇ ਇਹ ਮਾਸਕ ਆਪਣੇ ਪਰਿਵਾਰਕ ਮੈਂਬਰਾਂ ਤੋਂ ਬਣਵਾਉਣ ਸਮੇਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸਵੈ ਸਹਾਇਤਾ ਗਰੁੱਪਾਂ ਤੋਂ ਤਿਆਰ ਕਰਵਾਏ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਕਿ 3 ਪਲਾਈ ਸਰਜੀਕਲ ਮਾਸਕ ਤੇ ਐਨ 95 ਮਾਸਕ ਸਿਹਤ ਸੇਵਾਵਾਂ, ਖਾਸ ਕਰਕੇ ਕੋੋਰੋਨਾਵਾਇਰਸ ਸੰਕਰਮਿਤ ਮਰੀਜਾਂ ਦੀ ਦੇਖਭਾਲ ਕਰਨ ਵਾਲਿਆਂ ਲਈ ਲੋੜੀਂਦੇ ਹਨ ਪਰੰਤੂ ਹੋਰਨਾਂ ਜਰੂਰੀ ਸੇਵਾਵਾਂ ਵਿੱਚ ਲੱਗੇ ਵਿਅਕਤੀਆਂ ਅਤੇ ਆਮ ਲੋਕਾਂ ਨੂੰ ਮਾਸਕਾਂ ਦੀ ਜਰੂਰਤ ਨੂੰ ਦੇਖਦਿਆਂ ਪਟਿਆਲਾ ਇੰਡਸਟਰੀ ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਨਾਲ ਆਪਣਾ ਮੋਢਾ ਜੋੜਦਿਆਂ 60 ਹਜ਼ਾਰ ਮਾਸਕ ਉਪਲਬਧ ਕਰਵਾਉਣ ਲਈ ਆਪਣਾ ਸ਼ਲਾਘਾਯੋਗ ਸਹਿਯੋਗ ਦਿੱਤਾ ਹੈ। ਉਨ੍ਹਾਂ ਨੇ ਹੋਰਨਾਂ ਸੰਸਥਾਵਾਂ ਨੂੰ ਵੀ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ।
              ਇਸੇ ਦੌਰਾਨ ਪਟਿਆਲਾ ਇੰਡਸਟਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਚ.ਪੀ.ਐਸ ਲਾਂਬਾ ਨੇ ਦੱਸਿਆ ਕਿ ਪਟਿਆਲਾ ਇੰਡਸਟਰੀ ਐਸੋਸੀਏਸ਼ਨ ਦੇ ਨਰੇਸ਼ ਗੁਪਤਾ, ਸੰਜੇ ਸਿੰਗਲਾ, ਰਾਜਨ ਗੁਪਤਾ, ਰਾਜੀਵ ਗੋਇਲ, ਐਚ.ਐਸ ਵਾਲੀਆ, ਸੰਜੇ ਸਿੰਗਲਾ, ਅਸ਼ਵਨੀ ਗਰਗ, ਸਤਪਾਲ ਗੋਇਲ, ਜੈ ਨਾਰਾਇਣ, ਰਜਿੰਦਰ ਗੁਪਤਾ, ਸੁਨੀਲ ਸੂਦ, ਗੁਰਦੇਵ ਸਿੰਘ, ਕੇ.ਐਲ ਵਰਮਾ, ਪਰਵੇਸ਼ ਮੰਗਲਾ, ਅਨਿਲ ਗੋਇਲ, ਪਵਨ ਗੁਪਤਾ, ਸੁਭਾਸ਼ ਗੁਪਤਾ, ਰਾਕੇਸ਼ ਗੋਇਲ, ਵਿਕਰਮ ਗੋਇਲ, ਸੰਦੀਪ ਗੁਪਤਾ ਤੇ ਰਾਜੇਸ਼ ਸਿੰਗਲਾ ਨੇ ਸਹਿਯੋਗ ਦਿੱਤਾ ਹੈ।
              ਲਾਂਬਾ ਨੇ ਦੱਸਿਆ ਕਿ ਨਰੇਸ਼ ਗੁਪਤਾ ਨੇ ਇੱਕ ਲੱਖ ਰੁਪਏ ਪ੍ਰਧਾਨ ਮੰਤਰੀ ਕੇਅਰ ਫੰਡ ਤੇ 1 ਲੱਖ ਰੁਪਏ ਮੁਖ ਮੰਤਰੀ ਪੰਜਾਬ ਰਲੀਫ਼ ਫੰਡ ਕੋਵਿਡ-19 ਲਈ ਯੋਗਦਾਨ ਪਾਇਆ ਹੈ। ਇਸ ਤੋਂ ਬਿਨ੍ਹਾਂ ਆਪਣੇ ਸਾਰੇ ਸਟਾਫ਼ ਤੇ ਮਜ਼ਦੂਰਾਂ ਨੂੰ ਮਾਸਕ, ਸੈਨੇਟਾਈਜ਼ਰ ਤੇ ਲਿਕੁਇਡ ਸੋਪ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਇੰਡਸਟਰੀ ਐਸੋਸੀਏਸ਼ਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਮੈਡੀਕਲ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਪੀ.ਪੀ.ਈ ਕਿੱਟਾਂ ਵੀ ਮੁਹੱਈਆ ਕਰਵਾਏਗਾ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …