Wednesday, August 12, 2026

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਸੇਵਾਵਾਂ ਦੀ ਮੰਤਰੀ ਆਸ਼ੂ ਵਲੋਂ ਸ਼ਲਾਘਾ

ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਅੱਜ Bharat Bhushan Ashuਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਾਲਾਬੰਦੀ ਦੋਰਾਨ ਨਿਭਾਈ ਜਾ ਰਹੀ ਡਿਊਟੀ ਦੀ ਭਰਪੂਰ ਸ਼ਲਾਘਾ ਕੀਤੀ।
            ਆਸ਼ੂ ਨੇ ਕਿਹਾ ਕਿ ਅੱਜ ਜਦੋਂ ਕੋਵਿਡ 19 ਦੇ ਖਤਰੇ ਦੇ ਮੱਦੇਨਜ਼ਰ ਕੋਈ ਵੀ ਆਪਣੇ ਘਰਾਂ ਤੋਂ ਨਿਕਲਣਾ ਦਾ ਹੌਸਲਾ ਨਹੀਂ ਕਰ ਰਿਹਾ।ਉਸ ਸਮੇਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਰਾਜ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਸਾਥ ਦਿੰਦਿਆ ਪੰਜਾਬ ਰਾਜ ਵਿੱਚ ਜਰੂਰੀ ਵਸਤਾਂ ਦੀ ਸਪਲਾਈ ਚੇਨ ਨੂੰ ਬਹਾਲ ਕਰ ਦਿੱਤਾ ਹੈ।ਉਨਾਂ ਕਿਹਾ ਇਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਾ ਕੇਵਲ ਪੰਜਾਬ ਰਾਜ ਸਗੋਂ ਦੇਸ਼ ਦੇ ਦੂਸਰੇ ਹਿੱਸਿਆਂ ਵਿਚ ਵੀ ਅਨਾਜ ਪਹੁੰਚਾਉਣ ਲਈ ਵਿਸੇਸ ਉਪਰਾਲੇ ਕੀਤੇ ਜਿਸ ਸਦਕੇ ਸਪੈਸ਼ਲ ਟਰੇਨਾਂ ਅਤੇ ਟਰੱਕਾਂ ਰਾਹੀਂ ਦੂਜੇ ਰਾਜਾਂ ਨੂੰ ਅਨਾਜ ਭੇਜਣਾ ਸੰਭਵ ਹੋ ਸਕਿਆ ਅਤੇ ਇਸ ਕਾਰਜ ਲਈ ਲੋੜੀਂਦੀ ਲੇਬਰ ਦੀ ਘਾਟ ਦੇ ਬਾਵਜੂਦ ਸਿਹਤ ਵਿਭਾਗ ਵਲੋਂ ਜਾਰੀ ਸਮਾਜਿਕ ਦੂਰੀ ਰੱਖਣ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਇਆ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …