ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਵਿੱਚ ਕੋਵਿਡ 19 ਤੋਂ ਪੀੜਤ ਮਰੀਜਾਂ ਦੇ ਇਲਾਜ ਲਈ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਦਸਤਾਨੇ, ਇੰਫਰਾ ਰੈਡ ਥਰਮਾਮੀਟਰ, ਸੈਨੀਟਾਈਜਰ, ਹਾਈਪੋਕਲੋਰਾਈਟ ਘੋਲ, ਐਂਟੀ-ਵਾਇਰਲ ਡਰੱਗਜ਼, ਪੈਰਾਸੀਟਾਮੋਲ ਦੇ ਨਾਲ ਲਗਭਗ 2500 ਪੀਪੀਈ ਕਿੱਟਾਂ, 25000 ਐਨ 95 ਮਾਸਕ ਅਤੇ 7 ਲੱਖ ਟ੍ਰਿਪਲ ਲੇਅਰ ਮਾਸਕ ਅਤੇ ਐਂਟੀਬਾਇਓਟਿਕਸ ਆਦਿ ਮੌਜੂਦਾ ਸਮੇਂ ਦੀ ਮੰਗ ਤੋਂ ਕਿਤੇ ਜਿਆਦਾ ਉਪਲਬਧ ਹਨ ।
ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਨੇ ਇੱਕ ਪ੍ਰੈਸ ਬਿਆਨ ਰਾਹੀ ਕਰਦਿਆਂ ਕਿਹਾ ਕਿ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਦੇ ਸਿਹਤ ਵਿਭਾਗ ਨਾਲ ਮਿਲ ਕੇ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕਾਰਜ਼ਸ਼ੀਲ ਹੈ ਕਿ ਇਲਾਜ਼ ਲਈ ਲੋੜੀਂਦਾ ਸਾਜ਼ੋ ਸਾਮਾਨ ਸਮੇਂ ਸਿਰ ਸਰਕਾਰੀ ਮੈਡੀਕਲ ਕਾਲਜ ਨੂੰ ਮਿਲਦਾ ਰਹੇ।ਉਨਾਂ ਕਿਹਾ ਕਿ ਮੈਡੀਕਲ ਕਾਲਜ ਦੇ ਹਸਪਤਾਲਾਂ ਨੂੰ ਇਸ ਐਮਰਜੈਂਸੀ ਲਈ ਵਾਧੂ ਖਰੀਦ ਸ਼ਕਤੀਆਂ ਦਿੱਤੀਆਂ ਗਈਆਂ ਹਨ, ਜਿਸ ਲਈ ਤਕਰੀਬਨ 4 ਕਰੋੜ ਰੁਪਏ ਦੀ ਰਾਸ਼ੀ ਅਡਵਾਂਸ ਦਿੱਤੀ ਜਾ ਰਹੀ ਹੈ।
ਤਿਵਾੜੀ ਨੇ ਕਿਹਾ ਕਿ ਇਸ ਬੀਮਾਰੀ ਦੇ ਟਾਕਰੇ ਲਈ ਲਾਗੂ ਸਟੇਟ ਪ੍ਰੋਟੋਕੋਲ ਜਿਸ ਅਨੁਸਾਰ ਮਰੀਜ਼ਾਂ ਦੀ ਵੰਡ, ਟੈਸਟਿੰਗ, ਖੁਰਾਕ, ਬਾਇਓਮੈਡੀਕਲ ਕੂੜੇ ਅਤੇ ਮੌਤ ਤੋਂ ਬਾਅਦ ਤੱਕ ਦੇ ਪ੍ਰੋਟੋਕੋਲ ਨੂੰ ਇੰਨ ਬਿੰਨ ਲਾਗੂ ਕੀਤਾ ਜਾ ਰਿਹਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …