ਬਠਿੰਡਾ, 6 ਅਪਰੈਲ (ਪੰਜਾਬ ਪੋਸਟ – ਕੈਂਥ) – ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਆਈ.ਏ.ਐਸ ਨੇ ਦੱਸਿਆ ਹੈ ਕਿ ਜ਼ਿਲੇ ਦੇ 44 ਲੋਕਾਂ ਦੇ ਕਰੋਨਾਂ ਸਬੰਧੀ ਹੋਏ ਟੈਸਟ ਦੀ ਰਿਪੋਟ ਪ੍ਰਾਪਤ ਹੋਈ ਹੈ ਅਤੇ ਰਿਪੋਟ ਅਨੁਸਾਰ ਇੰਨਾਂ ਵਿੱਚ ਕਰੋਨਾ ਦੇ ਲੱਛਣ ਨਹੀਂ ਪਾਏ ਗਏ ਹਨ।ਉਨਾਂ ਨੇ ਦੱਸਿਆ ਕਿ ਫਿਲਹਾਲ ਬਠਿੰਡਾ ਜ਼ਿਲੇ ਵਿਚ ਕਰੋਨਾ ਵਾਇਰਸ ਤੋਂ ਪੀੜਤ ਕੋਈ ਮਰੀਜ਼ ਨਹੀਂ ਹੈ, ਪਰ ਜ਼ਿਲੇ ਦੇ ਲੋਕ ਇਸੇ ਤਰਾਂ ਸਹਿਯੋਗ ਬਣਾਈ ਰੱਖਣ ਤਾਂ ਜੋ ਇਸ ਖਤਰਨਾਕ ਬਿਮਾਰੀ ਦੇ ਪਸਾਰ ਨੂੰ ਰੋਕਿਆ ਜਾ ਸਕੇ।ਉਨਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਇਹ ਜੰਗ ਜਿੱਤ ਸਕਦੇ ਹਾਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਡੇ ਸਭ ਲਈ ਔਖਾ ਵੇਲਾ ਹੈ, ਪਰ ਪੰਜਾਬ ਸਰਕਾਰ ਵਲੋਂ ਹਰ ਇਕ ਯਤਨ ਕੀਤਾ ਜਾ ਰਿਹਾ ਹੈ ਕਿ ਸਾਡੇ ਲੋਕਾਂ ਨੂੰ ਕੋਈ ਮੁਸਕਿਲ ਨਾ ਆਵੇ।ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਜਿੱਥੇ ਲੋੜਵੰਦ ਲੋਕਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ ਉਥੇ 30 ਹਜਾਰਾਂ ਲੋਕਾਂ ਨੂੰ ਪੱਕਿਆ ਹੋਇਆ ਭੋਜਨ ਵੀ ਸਾਡੇ ਸਮਾਜ ਸੇਵੀਆਂ ਦੇ ਮਾਰਫ਼ਤ ਰੋਜ਼ਾਨਾ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਉਨਾਂ ਨੇ ਹੋਰ ਦੱਸਿਆ ਕਿ ਜਨਤਕ ਵੰਡ ਪ੍ਰਣਾਲੀ ਸਕੀਮ ਦੇ ਲਾਭਪਾਤਰੀਆਂ ਨੂੰ ਜ਼ਿਲੇ ਵਿੱਚ ਕਣਕ ਦੀ ਵੰਡ ਕੀਤੀ ਜਾ ਰਹੀ ਹੈ।ਇਸ ਤਹਿਤ ਸੋਮਵਾਰ ਸ਼ਾਮ ਤੱਕ ਜ਼ਿਲੇ ਵਿਚ 16132 ਪਰਿਵਾਰਾਂ ਨੂੰ 18100 ਕੁਇੰਟਲ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ।ਇਸੇ ਤਰਾਂ ਜ਼ਿਲੇ ਵਿਚ ਇਕ ਤਿਹਾਈ ਬੈਂਕਾਂ ਵਾਰੋ ਵਾਰੀ ਖੋਲੀਆਂ ਜਾ ਰਹੀਆਂ ਹਨ ਅਤੇ ਪਿੱਛਲੇ ਤਿੰਨ ਕੰਮਕਾਜੀ ਦਿਨਾਂ ਦੌਰਾਨ 79911 ਲੋਕਾਂ ਨੂੰ ਪੈਨਸ਼ਨਾਂ ਨਗਦੀ ਰੂਪ ਵਿਚ ਬੈਂਕਿੰਗ ਸੈਕਟਰ ਰਾਹੀਂ ਦਿੱਤੀ ਜਾ ਚੁੱਕੀ ਹੈ।ਉਨਾਂ ਨੇ ਦੱਸਿਆ ਕਿ ਬਹੁਤ ਜਲਦੀ ਸਾਰੇ ਲਾਭਪਾਤਰੀਆਂ ਨੂੰ ਪੈਨਸ਼ਨ ਵੰਡ ਹੋ ਜਾਵੇਗੀ।ਉਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਏਟੀਐਮ ਰੋਜਾਨਾ ਖੁੱਲ ਰਹੇ ਹਨ ਤਾਂ ਜੋ ਲੋਕਾਂ ਕੋਲ ਨਗਦੀ ਪ੍ਰਵਾਹ ਦੀ ਕਮੀ ਨਾ ਆਵੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …