ਸੰਦੌੜ੍ਹ, 6 ਅਪਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਕੋਰੋਨਾਵਾਇਰਸ ਦੇ ਕਹਿਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਹੁਕਮਾਂ ਹੇਠ ਪੰਜਾਬ ਪੁਲਿਸ ਨੇ
ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਕੇ ਲਾਉਣ ਦੇ ਹੁਕਮ ਦਿੱਤੇ ਹਨ।ਐਸ.ਐਚ.ਓ ਸੰਦੌੜ੍ਹ ਕੁਲਵੰਤ ਸਿੰਘ ਨੇ ਕਿਹਾ ਕਿ ਜਰੂਰੀ ਕੰਮਾਂ ਲਈ ਪਿੰਡ ਵਿੱਚ ਆਉਣ ਜਾਣ ਵਾਲੇ ਵਿਅਕਤੀਆਂ ਦੇ ਪਛਾਣ ਪੱਤਰ ਜਰੂਰ ਦੇਖੇ ਜਾਣ।ਇਸੇ ਦੌਰਾਨ ਡੀ.ਐਸ.ਪੀ ਮਾਲੇਰਕੋਟਲਾ ਸੁਮਿਤ ਸੂਦ ਨੇ ਕਿਹਾ ਕਿ ਨਾਕੇ ‘ਤੇ ਤਾਇਨਾਤ ਨੌਜਵਾਨ ਕਿਸੇ ਪ੍ਰਕਾਰ ਦੇ ਨਸ਼ੇ ਦਾ ਸੇਵਨ ਨਾ ਕਰਨ ਤੇ ਨਾ ਹੀ ਡਿਊਟੀ ‘ਚ ਕੋਈ ਕੁਤਾਹੀ ਕੀਤੀ ਜਾਵੇ।ਜੇਕਰ ਨਾਕੇ ‘ਤੇ ਡਿਉਟੀ ਦੌਰਾਨ ਕੋਈ ਵੀ ਸੇਵਾਦਾਰ ਨਿਯਮਾਂ ਦੀ ਉਲੰਘਣਾ ਕਰਦਾ ਜਾਂ ਅਣਗਹਿਲੀ ਵਰਤਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media