Monday, October 12, 2026

ਕਰਫਿਊ ਦੌਰਾਨ ਚੱਲੀ ਗੋਲੀ, ਅਣਪਛਾਤਿਆਂ ਖਿਲਾਫ ਕੇਸ ਦਰਜ਼

ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਵਿਖੇ ਐਸ.ਪੀ ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੀ Punjab-Policeਰਾਤ ਰਾਮਨਗਰ ਬਸਤੀ ਦੇ ਲੋਕਾਂ ਵੱਲੋਂ ਚਮਕੌਰ ਸਿੰਘ ਦੀ ਅਗਵਾਈ ਵਿੱਚ ਠੀਕਰੀ ਪਹਿਰਾ ਲਗਾਇਆ ਹੋਇਆ ਸੀ ਕਿ ਅਚਾਨਕ ਸ਼ਾਮੀ 7.30 ਦੇ ਕਰੀਬ ਅਣਪਛਾਤੇ ਮੋਟਰਸਾਈਕਲ ਸਵਾਰ ਗੋਲੀ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ।ਉਹਨਾਂ ਕਿਹਾ ਕਿ ਥਾਣਾ ਸਿਟੀ ਧੂਰੀ ਵਿਖੇ ਅਣਪਛਾਤਿਆਂ ਖਿਲਾਫ ਮੁਕੱਦਮਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਪੁਲਿਸ ਵੱਲੋਂ ਟੀਮਾਂ ਬਣਾ ਦਿੱਤੀਆਂ ਗਈਆਂ ਹਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …