ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਲਗਾਏ ਕਰਫਿਊ ਦੀ
ਉਲੰਘਣਾ ਕਰਨ ਵਾਲਿਆਂ ਨੂੰ ਪੁਲੀਸ ਨੇ ਖੁੱਲੀਆਂ ਜੇਲ੍ਹਾਂ ਵਿੱਚ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ ਵਿਅਕਤੀਆਂ ਦੇ ਮੋਟਰਸਾਈਕਲ, ਕਾਰਾਂ, ਸਾਈਕਲ ਅਤੇ ਹੋਰ ਸਾਧਨ ਵੀ ਪੁਲਿਸ ਵੱਲੋਂ ਥਾਣੇ ਬੰਦ ਕੀਤੇ ਜਾ ਰਹੇ ਹਨ।
ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਦਰਸ਼ਨ ਸਿੰਘ ਦੀ ਅਗਵਾਈ ਹੇਠ ਅੱਜ ਕਰਫਿਊ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਨੂੰ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਖੁੱਲੀ ਜੇਲ਼ ਵਿੱਚ ਬੰਦ ਕੀਤਾ ਗਿਆ।ਉਨਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਕੇ ਮੁਕੱਦਮੇ ਵੀ ਦਰਜ਼ ਕੀਤੇ ਜਾਣਗੇ।ਇਸ ਮੌਕੇ ਖੁੱਲੀ ਜੇਲ੍ਹ ਦਾ ਮੁਆਇਨਾ ਕਰਨ ਪਹੁੰਚੇ ਐਸ.ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਕਰਫਿਊ ਦੌਰਾਨ ਗਲੀਆਂ ਵਿੱਚ ਖੇਡਣ, ਬਜ਼ਾਰਾਂ ਅਤੇ ਮੁਹੱਲਿਆਂ ਵਿੱਚ ਬਿਨਾਂ ਮਤਲਬ ਘੁੰਮਣ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ।ਉਨਾਂ ਦੱਸਿਆ ਕਿ ਪੁਲਿਸ ਵੱਲੋਂ ਖੁੱਲੀ ਜੇਲ੍ਹ ਵਿੱਚ ਬੰਦ ਵਿਅਕਤੀਆਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਿਆ ਜਾ ਰਿਹਾ ਹੈ ਅਤੇ ਇੰਨਾਂ ਦੇ ਖਾਣ-ਪੀਣ ਦਾ ਪ੍ਰਬੰਧ ਵੀ ਪੁਲਿਸ ਵੱਲੋਂ ਕੀਤਾ ਜਾਵੇਗਾ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media