Friday, October 2, 2026

ਅਕਾਲੀ ਆਗੂ ਹਰੀ ਸਿੰਘ ਨੇ ਲੋੜਵੰਦ ਪਰਿਵਾਰਾਂ ਨੂੰ ਘਰੋ ਘਰੀ ਵੰਡਿਆ ਰਾਸ਼ਨ

ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਅਤੇ ਪ੍ਰੀਤ ਟਰੈਕਟਰਜ਼ ਨਾਭਾ ਦੇ ਐਮ.ਡੀ ਹਰੀ PPNJ0604202006

ਸਿੰਘ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਹਲਕਾ ਧੂਰੀ ਦੇ ਲੋੜਵੰਦ ਪੰਜ ਹਜ਼ਾਰ ਦੇ ਕਰੀਬ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਪਿੰਡ ਬੇਨੜਾ ਅਤੇ ਬਾਲੀਆਂ ਵਿਖੇ ਸੈਂਕੜੇ ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡਣ ਉਪਰੰਤ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰੀ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਵਰਗੀ ਕੁਦਰਤੀ ਕਰੋਪੀ ਕਾਰਨ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਦੀ ਕੀਤੀ ਜਾ ਰਹੀ ਮਦਦ ਸ਼ਲਾਘਾਯੋਗ ਕਦਮ ਹੈ।ਉਹਨਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …