ਧੂਰੀ, 6 ਅਪ੍ਰੈਲ (ਪੰਜਾਬ ਪੋਸਟ – ਦੀਪਕ ਗਰਗ/ ਪ੍ਰਵੀਨ ਗਰਗ) – ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਧੂਰੀ ਵੱਲੋਂ ਨਿਰੰਕਾਰੀ ਮਿਸ਼ਨ ਦੇ ਸੰਯੋਜਕ ਬਾਬੂ
ਵਿਨੋਦ ਕੁਮਾਰ ਵੱਲੋਂ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਦੀ ਅਗਵਾਈ ‘ਚ ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਜਾ ਕੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।ਬਾਬੂ ਵਿਨੋਦ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਨਿਰੰਕਾਰੀ ਮਿਸ਼ਨ ਵੱਲੋਂ ਕਰੀਬ 100 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਾ ਹੈ।ਇਸੇ ਤਹਿਤ ਅੱਜ ਪਿੰਡ ਭਸੌੜ ਵਿਖੇ ਵੀ ਝੁੱਗੀ-ਝੌਪੜੀ ਵਾਲੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਨਿਰੰਕਾਰੀ ਮਿਸ਼ਨ ਦੇਸ਼ ਵਿੱਚ ਨਿਰੰਕਾਰੀ ਭਵਨਾਂ ਦੀਆਂ ਇਮਾਰਤਾਂ ਨੂੰ ਵੀ ਜਰੂਰਤ ਪੈਣ ‘ਤੇ ਵਰਤਣ ਲਈ ਸਰਕਾਰ ਨੂੰ ਸੌਂਪ ਚੁੱਕਾ ਹੈ।ਨਿਰੰਕਾਰੀ ਭਵਨ ਧੂਰੀ ਨੂੰ ਵੀ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਲਈ ਆਈਸੋਲੇਟ ਸੈਂਟਰ ਬਣਾਇਆ ਗਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media