ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਸਮੂਹ ਸਾਧ ਸੰਗਤ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ।ਗੁਰਦੁਆਰਾ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਨਿਕ ਅਧਿਕਾਰੀ ਡੀ.ਪੀ ਸਿੰਘ ਚਾਵਲਾ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਆਸ ਪਾਸ ਸਫਾਈ ਦਾ ਧਿਆਨ ਰੱਖਣ, ਬਿਨਾ ਕਿਸੇ ਕੰਮ ਤੋਂ ਬਾਹਰ ਨਾ ਨਿਕਲਣ ਖਾਸ ਕਰਕੇ ਬਜ਼ੁਰਗਾਂ ਤੇ ਬੱਚਿਆਂ ਦਾ ਧਿਆਨ ਰੱਖਣ।ਉਹਨਾਂ ਨੇ ਸਾਰੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਘਰ ਬੈਠ ਕੇ ਵੱਧ ਤੋਂ ਵੱਧ ਨਾਮ ਸਿਮਰਨ ਕਰਨ ਅਤੇ ਵਹਿਮਾਂ ਭਰਮਾਂ ਤੇ ਅਫਵਾਹਾਂ ਤੋਂ ਦੂਰ ਰਹਿਣ।
Check Also
ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …