Thursday, December 12, 2024

ਕਰੋਨਾ ਬਿਮਾਰੀ ਦੇ ਮ੍ਰਿਤਕਾਂ ਦਾ ਸਸਕਾਰ ਕਰਕੇ ਮਾਲ ਵਿਭਾਗ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਕਾਇਮ ਨਵੀਂ ਮਿਸਾਲ -ਕਾਂਗੜ

ਮਿਸਾਲੀ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਕੀਤਾ ਜਾਵੇਗਾ ਸਨਮਾਨ

ਚੰਡੀਗੜ, 7 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ Gurpreet Kangarਦੀ ਨਵੀਂ ਮਿਸਾਲ ਕਾਇਮ ਕੀਤੀ ਹੈ ਉਕਤ ਪ੍ਰਗਟਾਵਾ ਅੱਜ ਇਥੇ ਗੁਰਪ੍ਰੀਤ ਸਿੰਘ ਕਾਂਗੜ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ।
             ਕਾਂਗੜ ਨੇ ਕਿਹਾ ਕਿ ਅੱਜ ਜਦੋਂ ਲੋਕ ਕਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਏ ਆਪਣੇ ਸਕਿਆਂ ਨੂੰ ਵੀ ਹੱਥ ਲਾਉਣ ਤੋਂ ਗੁਰੇਜ਼ ਕਰ ਰਹੇ ਹਨ ਤਾਂ ਮਾਲ ਮਹਿਕਮੇ ਦੇ ਪਟਵਾਰੀਆਂ, ਕਾਨੂੰਨਗੋ, ਨਾਇਬ ਤਹਿਸੀਲਦਾਰ, ਤਹਿਸੀਲਦਾਰ, ਰਜਿਸਟਰਾਰਾਂ ਵਲੋਂ `ਸਰਵਣ ਪੁੱਤਰਾਂ ਵਾਂਗ ਸੇਵਾ ਕਰ ਰਹੇ ਹਨ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨਾਂ ਨਾਲ ਗੱਲਬਾਤ ਦੌਰਾਨ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਸੀ।
            ਕਾਂਗੜ ਨੇ ਕਿਹਾ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਵਿਚ ਜੋ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੰਤਿਮ ਸੰਸਕਾਰ ਕਰ ਕੇ ਸੇਵਾ ਦੇ ਸਿਖਰ ਕਰ ਕੇ ਵਿਭਾਗ ਦੇ ਅਕਸ ਨੂੰ ਹੋਰ ਚਮਕਾਇਆ ਹੈ।
             ਉਨਾਂ ਕਿਹਾ ਕਿ ਇਹ ਸੰਕਟ ਦੀ ਘੜੀ ਸਮਾਪਤ ਹੋਣ ਤੋਂ ਬਾਅਦ ਕਰੋਨਾ ਵਿਰੁੱਧ ਲੜੀ ਜਾ ਰਹੀ ਲੜਾਈ ਦੌਰਾਨ ਵਿਭਾਗ ਦੇ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਸੇਵਾ ਦੀਆਂ ਮਿਸਾਲਾਂ ਕਾਇਮ ਕਰਨਗੇ ਉਨਾਂ ਦਾ ਰਾਜ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …