Tuesday, November 24, 2026

ਓ.ਪੀ.ਡੀ ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੈਂਸ ਹੋਣਗੇ ਰੱਦ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਚੱਲਦੇ ਲਗਾਏ ਗਏ ਕਰਫਿੳੂ ਦੌਰਾਨ ਕਈ ਨਿੱਜੀ ਹਸਪਤਾਲਾਂ ਵੱਲੋਂ ਵਾਇਰਸ ਦੇ ਡਰ Shivdular Singh DCਕਾਰਨ ਆਪਣੀ ਓ.ਪੀ.ਡੀ ਸੇਵਾ (ਆੳੂਟ ਪੇਸ਼ੈਂਟ ਡਿਪਾਰਟਮੈਂਟ) ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਆਮ ਬਿਮਾਰੀਆਂ ਦੇ ਮਰੀਜ਼ਾਂ ਨੂੰ ਦਵਾਈ ਲੈਣ ਲਈ ਖੱਜ਼ਲ ਹੋਣਾ ਪੈ ਰਿਹਾ ਹੈ।ਇਸ ਨੂੰ ਗੰਭੀਰਤਾ ਨਾਲ ਲੈਂਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਹੈ ਕਿ ਜਿਸ ਵੀ ਨਿੱਜੀ ਹਸਪਤਾਲ ਨੇ ਸੰਕਟ ਦੇ ਇਸ ਸਮੇਂ ਕਿਸੇ ਵੀ ਬਹਾਨੇ ਆਪਣੀ ਓ.ਪੀ.ਡੀ ਬੰਦ ਕੀਤੀ, ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।
             ਉਨਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲ ਵੀ ਰਾਜ ਭਰ ਵਿਚੋੋਂ ਅਜਿਹੀਆਂ ਸ਼ਿਕਾਇਤਾਂ ਪੁੱਜੀਆਂ ਸਨ ਅਤੇ ਉਨਾਂ ਨੇ ਤਰੁੰਤ ਇਸ ਬਾਬਤ ਸਖਤ ਨਿਰਦੇਸ਼ ਦਿੱਤੇ ਹਨ ਕਿ ਜਿਸ ਵੀ ਹਸਪਤਾਲ ਵੱਲੋਂ ਅਜਿਹਾ ਕੀਤਾ ਜਾਂਦਾ ਹੈ, ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇ।ਢਿਲੋੋਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪ੍ਰਾਪਤ ਹਦਾਇਤਾਂ ਸਬੰਧੀ ਸਿਵਲ ਸਰਜਨ ਅੰਮ੍ਰਿਤਸਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਕਿ ਭਵਿੱਖ ਵਿਚ ਕਿਸੇ ਵੀ ਹਸਪਤਾਲ ਵੱਲੋਂ ਆਪਣੀ ਓ.ਪੀ.ਡੀ ਬੰਦ ਕਰਨ ਦੀ ਸੂਚਨਾ ਮਿਲੀ ਤਾਂ ਉਹ ਹਸਪਤਾਲ ਪੱਕਾ ਬੰਦ ਕਰਵਾ ਦਿੱਤਾ ਜਾਵੇਗਾ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …