Friday, July 31, 2026

ਐਸ.ਈ ਜਸਵਿੰਦਰ ਸਿੰਘ ਦੀ ਮਿ੍ਰਤਕ ਦੇਹ ਲੈਣ ਤੋਂ ਪਰਿਵਾਰ ਨੇ ਕੀਤਾ ਇਨਕਾਰ

ਐਸ.ਡੀ.ਐਮ ਦੀ ਅਗਵਾਈ ‘ਚ ਪਟਵਾਰੀਆਂ ਨੇ ਕੀਤਾ ਸਸਕਾਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਗਰ ਨਿਗਮ ਦੇ ਸਾਬਕਾ ਸੀਨੀਅਰ ਇੰਜੀਨੀਅਰ ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ PPNJ0704202006ਇਕ ਨਿੱਜੀ ਹਸਪਤਾਲ ਵਿਚ ਕੋਵਿਡ 19 ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀਆਂ ਹਦਾਇਤਾਂ ‘ਤੇ ਐਸ.ਡੀ.ਐਮ ਵਿਕਾਸ ਹੀਰਾ, ਏ.ਸੀ.ਪੀ ਜਸਪ੍ਰੀਤ ਸਿੰਘ, ਤਹਿਸੀਲਦਾਰ ਸ੍ਰੀਮਤੀ ਅਰਚਨਾ, ਐਸ.ਐਚ.ਓ ਗੁਰਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਬਾਬਾ ਸ਼ਹੀਦਾਂ ਸਮਸ਼ਾਨ ਘਾਟ ਵਿਚ ਅੱਜ ਸਵੇਰੇ ਧਾਰਮਿਕ ਰਸਮਾਂ ਨਾਲ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਆਪ ਮੌਕੇ ‘ਤੇ ਜਾ ਕੇ ਕਰਵਾਇਆ।ਇਸ ਮੌਕੇ ਪਟਵਾਰੀਆਂ ਤੇ ਅੰਮ੍ਰਿਤਸਰ ਮਿਉਂਸੀਪਲ ਦੇ ਕਰਮਚਾਰੀਆਂ ਵੱਲੋਂ ਅਰਥੀ ਨੂੰ ਮੋਢਾ ਦੇਣ ਤੋਂ ਲੈ ਕੇ ਲਾਬੂੰ ਲਗਾਉਣ ਤੱਕ ਦੀ ਸਾਰੀ ਰਸਮ ਨਿਭਾਈ ਗਈ।ਅਰਦਾਸ ਲਈ ਗ੍ਰੰਥੀ ਸਿੰਘ ਦਾ ਪ੍ਰਬੰਧ ਵੀ ਤਹਿਸੀਲਦਾਰ ਸ੍ਰੀਮਤੀ ਅਰਚਨਾ ਵੱਲੋਂ ਗੁਰਦੁਆਰਾ ਸਾਹਿਬ ਤੋਂ ਕਰਵਾਇਆ ਗਿਆ।
              ਐਸ.ਡੀ.ਐਮ ਅੰਮ੍ਰਿਤਸਰ-1 ਵਿਕਾਸ ਹੀਰਾ ਨੇ ਦੱਸਿਆ ਕਿ ਪਹਿਲਾਂ ਹਸਪਤਾਲ ਅਤੇ ਫਿਰ ਉਹਨਾਂ ਪਰਿਵਾਰ ਨਾਲ ਮ੍ਰਿਤਕ ਦੇਹ ਲੈਣ ਲਈ ਰਾਬਤਾ ਕੀਤਾ ਸੀ, ਪਰ ਉਨਾਂ ਵੱਲੋਂ ਹਾਂ ਵਿਚ ਜਵਾਬ ਨਹੀਂ ਮਿਲਿਆ।ਉਨਾਂ ਦੱਸਿਆ ਕਿ ਅਸੀਂ ਪਰਿਵਾਰ ਵਾਸਤੇ ਸਾਰੇ ਸੁਰੱਖਿਆ ਪ੍ਰਬੰਧ ਜਿਸ ਵਿਚ ਕਿੱਟਾਂ, ਮਾਸਕ, ਦਸਤਾਨੇ, ਸੈਨਟਾਈਜ਼ਰ ਆਦਿ ਸ਼ਾਮਿਲ ਸਨ, ਦਾ ਪ੍ਰਬੰਧ ਵੀ ਕੀਤਾ ਸੀ, ਤਾਂ ਕਿ ਕਿਸੇ ਨੂੰ ਕੋਈ ਖ਼ਤਰਾ ਨਾ ਹੋਵੇ।ਪਰ ਪਰਿਵਾਰ ਨੇ ਹਾਂ ਹੀ ਨਹੀਂ ਕੀਤੀ।ਉਨਾਂ ਦੱਸਿਆ ਕਿ ਜਸਵਿੰਦਰ ਸਿੰਘ ਜੋ ਕਿ ਉਚੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ, ਦੀ ਬੇਟੀ ਵੀ ਡਾਕਟਰੀ ਦੀ ਪੜ੍ਹਾਈ ਕਰ ਰਹੀ ਹੈ ਅਤੇ ਉਸ ਨੇ ਵੀ ਮਿ੍ਰਤਕ ਦੇਹ ਲੈਣ ਲਈ ਹੁੰਗਾਰਾ ਤੱਕ ਨਹੀਂ ਭਰਿਆ ਅਤੇ ਇਥੋਂ ਤੱਕ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਸਮਸ਼ਾਨਘਾਟ ਤੱਕ ਵੀ ਨਹੀਂ ਪੁੱਜਾ।ਸਿੱਟੇ ਵਜੋਂ ਪ੍ਰਸ਼ਾਸ਼ਨ ਵੱਲੋਂ ਗਈ ਸਮੁੱਚੀ ਟੀਮ ਨੇ ਅੰਤਿਮ ਰਸਮਾਂ ਪੂਰੀਆਂ ਕੀਤੀਆਂ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …