Sunday, September 20, 2026

ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ – ਲੌਂਗੋਵਾਲ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ Gobind-Singh-Longowal-300x283ਟਿੱਲਾ ਦੇ ਪ੍ਰਬੰਧਕਾਂ ਵਿਰੁੱਧ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਰਜ਼ ਕਰਵਾਏ ਗਏ ਝੂਠੇ ਪਰਚੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਕਾਰਵਾਈ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ ਹੈ।ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਮੁੱਚਾ ਵਿਸ਼ਵ ਭਿਆਨਕ ਮਹਾਮਾਰੀ ਨਾਲ ਲੜ ਰਿਹਾ ਹੈ ਤਾਂ ਅਜਿਹੇ ਵਿਚ ਲੋੜਵੰਦਾਂ ਲਈ ਕੰਮ ਕਰ ਰਹੀਆਂ ਸਿੱਖ ਸੰਸਥਾਵਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਮੰਦਭਾਗੀ ਗੱਲ ਹੈ।ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਦਿੱਲੀ ਅਤੇ ਪੰਜਾਬ ਸਰਕਾਰ ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ ਭੇਜਣ ਦਾ ਪ੍ਰਬੰਧ ਕਰਦੀ, ਜਦਕਿ ਉਲਟਾ ਗੁਰੂ ਘਰ ਆਸ ਨਾਲ ਆਏ ਲੋਕਾਂ ਦੀ ਮਦਦ ਕਰਨ ਲਈ ਸਿੱਖ ਸੰਸਥਾ ’ਤੇ ਪਰਚਾ ਦਰਜ਼ ਕਰ ਦਿੱਤਾ ਗਿਆ।
             ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਸ਼ਹਿਰ ਅੰਦਰ ਹੀ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਕਰਫਿਊ ਕਾਰਨ ਫਸੇ ਹੋਏ ਹਨ ਅਤੇ ਅਜਿਹੇ ਵਿਚ ਉਹ ਗੁਰੂ ਘਰਾਂ ਵਿਚ ਆਸ ਨਾਲ ਆ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਵੀ ਪ੍ਰਸ਼ਾਸਨ ਦੀ ਆਗਿਆ ਨਾਲ ਸੈਂਕੜੇ ਲੋਕਾਂ ਨੂੰ ਉਨ੍ਹਾਂ ਦੇ ਘਰੀਂ ਪਹੁੰਚਾਇਆ ਗਿਆ ਹੈ। ਦਿੱਲੀ ਦੇ ਲੋਕਾਂ ਨੂੰ ਵੀ ਬੱਸਾਂ ਰਾਹੀਂ ਪੰਜਾਬ ਤੋਂ ਭੇਜਿਆ ਗਿਆ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪ੍ਰਵਾਨਗੀ ਨਾਲ ਦਿੱਲੀ ਤੋਂ ਫਸੇ ਲੋਕਾਂ ਨੂੰ ਰਾਹਤ ਦਿੰਦਿਆਂ ਪੰਜਾਬ ਲਿਆਂਦਾ।ਇਸ ਮਗਰੋਂ ਵੀ ਹੋਰ ਲੋਕਾਂ ਨੂੰ ਪੰਜਾਬ ਭੇਜਣ ਲਈ ਦਿੱਲੀ ਕਮੇਟੀ ਨੇ ਯਤਨ ਕੀਤਾ ਤੇ ਪ੍ਰਵਾਨਗੀ ਮੰਗੀ, ਪਰ ਉਨ੍ਹਾਂ ਨੂੰ ਆਗਿਆ ਨਾ ਦਿੱਤੀ ਗਈ। ਹੈਰਾਨੀਜਨਕ ਤੱਥ ਤਾਂ ਇਹ ਹੈ ਕਿ ਉਲਟਾ ਗੁਰਦੁਆਰਾ ਪ੍ਰਬੰਧਕਾਂ ’ਤੇ ਝੂਠਾ ਪਰਚਾ ਦਰਜ਼ ਕਰ ਦਿੱਤਾ ਗਿਆ।ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਨੂੰ ਤਰੁੰਤ ਮੁਆਫੀ ਮੰਗਣੀ ਚਾਹੀਦੀ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …