Thursday, November 5, 2026

ਕੰਬਾਇਨਾਂ ਹੁਣ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕਰ ਸਕਣਗੀਆਂ ਕਣਕ ਦੀ ਕਟਾਈ

ਕੰਬਾਇਨਾਂ ਬਾਰੇ ਜ਼ਿਲ੍ਹਾ ਮੈਜਿਸਟਰੇਟ ਵਲੋਂ ਨਵੇਂ ਹੁਕਮ ਜਾਰੀ

ਪਟਿਆਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ Combine Harvestਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਕਣਕ ਦੀ ਵਾਢੀ ਦੇ ਸੀਜਨ ਨੂੰ ਮੁੱਖ ਰੱਖਦਿਆਂ ਕੇਵਲ ਕਿਸਾਨਾਂ, ਖੇਤੀ ਕਰਨ ਵਾਲੇ ਮਜ਼ਦੂਰਾਂ ਅਤੇ ਖੇਤੀ ਨਾਲ ਸਬੰਧਤ ਮਸ਼ੀਨਰੀ ਨੂੰ ਫ਼ਸਲ ਦੀ ਕਟਾਈ ਅਤੇ ਬਿਜਾਈ ਕਰਨ ਦੀ ਛੋਟ ਦੇਣ ਦੇ ਹੁਕਮ ਜਾਰੀ ਕੀਤੇ ਸਨ।
           ਜ਼ਿਲ੍ਹਾ ਮੈਜਿਸਟਰੇਟ ਨੇ ਹੁਣ ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਦੇ ਤਾਜ਼ਾ ਹੁਕਮਾਂ ਮੁਤਾਬਕ ਇਸ ਛੋਟ ਵਿੱਚ ਕੁੱਝ ਸੋਧ ਕਰਦਿਆਂ ਨਵੇਂ ਹੁਕਮ ਜਾਰੀ ਕੀਤੇ ਹਨ, ਇਨ੍ਹਾਂ ਤਹਿਤ ਸਮੂਹ ਕੰਬਾਇਨਾਂ ਨੂੰ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਖੇਤੀ ਨਾਲ ਸਬੰਧਤ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।ਪਰੰਤੂ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਕਣਕਾਂ ਦੀ ਕਟਾਈ ਦੇ ਕੰਮ `ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਵਿੱਚ ਕਟਾਈ ਸੀਜਨ ਦੌਰਾਨ ਸਮੂਹ ਕਿਸਾਨਾਂ ਤੇ ਕੰਬਾਇਨ ਮਾਲਕਾਂ ਲਈ ਹਨ।
ਕੁਮਾਰ ਅਮਿਤ ਨੇ ਕਿਹਾ ਕਿ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਇਹ ਯਕੀਨੀ ਬਣਾਉਣਗੇ ਕਿ ਸਮੂਹ ਕਿਸਾਨ ਅਤੇ ਕੰਬਾਇਨਾਂ ਦੇ ਮਾਲਕ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦਾ ਪਾਲਣ ਯਕੀਨੀ ਬਣਾਉਣਗੇ।ਆਪਸ ਵਿੱਚ ਡੇਢ ਤੋਂ ਦੋ ਮੀਟਰ ਸਮਾਜਿਕ ਦੂਰੀ ਬਣਾ ਕੇ ਰੱਖਣਗੇ, ਹੱਥਾਂ `ਤੇ ਦਸਤਾਨੇ ਤੇ ਮੂੰਹ `ਤੇ ਮਾਸਕ ਦੀ ਵਰਤੋਂ ਕਰਨਗੇ ਅਤੇ ਆਪਣੀ ਮਸ਼ੀਨਰੀ ਨੂੰ ਸੈਨੇਟਾਈਜ਼ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਹਾਲਤ ਵਿੱਚ 10 ਵਿਅਕਤੀਆਂ ਤੋਂ ਵਧੇਰੇ ਲੋਕਾਂ ਦਾ ਇਕੱਠ ਨਹੀਂ ਹੋਣ ਦਿੱਤਾ ਜਾਵੇਗਾ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …