ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਨਿਵਾਸੀ ਜਰਨੈਲ ਸਿੰਘ ਗਿਲਜੀਆਂ ਨੇ ਆਪਣੀ ਕਿਰਤ ਕਮਾਈ ਨੂੰ ਸਫਲਾ ਕਰਦਿਆਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਪੰਜ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ।ਹੁਸ਼ਿਆਰਪੁਰ ਦੇ ਟਾਂਡਾ ਨਾਲ ਸਬੰਧਤ ਗਿਲਜੀਆਂ ਦੇ ਭਰਾ ਲਖਵਿੰਦਰ ਸਿੰਘ ਲੱਖੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਲੰਗਰ ਸੇਵਾ ਲਈ ਭੇਟਾ ਰਾਸ਼ੀ ਦਾ ਚੈਕ ਸੌਂਪਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੌਜੂਦਾ ਸੰਕਟ ਸਮੇਂ ਲੋੜਵੰਦਾਂ ਲਈ ਕੀਤੀ ਜਾ ਰਹੀ ਲੰਗਰ ਸੇਵਾ ਦੀ ਸ਼ਲਾਘਾ ਕੀਤੀ।
ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਰਨੈਲ ਸਿੰਘ ਯੂ.ਐਸ.ਏ ਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਕਾ ਲੰਗਰ ਸੰਗਤਾਂ ਦੀ ਸਹਿਯੋਗ ਨਾਲ ਹੀ ਚੱਲਦਾ ਹੈ ਅਤੇ ਗੁਰੂ ਕੀ ਸੇਵਾ ਵਿਚ ਹਿੱਸਾ ਪਾਉਣ ਵਾਲਿਆਂ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਕਿਹਾ ਕਿ ਲੰਗਰ ਸੇਵਾ ਲਈ ਸਹਿਯੋਗ ਭੇਜਣ ਵਾਲੀਆਂ ਸੰਗਤਾਂ ਆਨਲਾਈਨ ਤਰੀਕੇ ਨਾਲ ਵੀ ਭੇਟਾ ਭੇਜ ਸਕਦੀਆਂ ਹਨ।ਸੇਵਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਐਚ.ਡੀ.ਐਫ.ਸੀ. ਬੈਂਕ ਖਾਤਾ ਨੰਬਰ 50100300315215, ਆਈ.ਐਫ.ਐਸ.ਸੀ. ਕੋਡ ਨੰਬਰ ਐਚ.ਡੀ.ਐਫ.ਸੀ.0001313 ਵਿਚ ਭੇਜੀ ਜਾ ਸਕਦੀ ਹੈ।
ਲੌਂਗੋਵਾਲ ਨੇ ਸੰਗਤ ਨੂੰ ਲੰਗਰ ਸੇਵਾ ਵਿਚ ਹਿੱਸਾ ਪਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਇਸ ਸੰਕਟਮਈ ਸਮੇਂ ਹਰ ਸਿੱਖ ਆਪਣੀ ਸਮਰੱਥਾ ਅਨੁਸਾਰ ਅੱਗੇ ਆਵੇ।ਲੰਗਰ ਸੇਵਾ ਲਈ ਚੈਕ ਦੇਣ ਸਮੇਂ ਸੁਰਿੰਦਰ ਸਿੰਘ ਸ਼ਿੰਦਾ ਯੂ.ਐਸ.ਏ, ਕਸ਼ਮੀਰ ਸਿੰਘ ਯੂ.ਐਸ.ਏ, ਐਸ.ਪੀ ਸਿੰਘ ਯੂ.ਐਸ.ਏ ਤੇ ਭਾਈ ਦਰਸ਼ਨ ਸਿੰਘ ਪੀ.ਏ ਵੀ ਮੌਜੂਦ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media