Friday, September 25, 2026

ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ 19 ਅਪ੍ਰੈਲ ਨੂੰ – ਲੌਂਗੋਵਾਲ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ Bhai Nirmal S Khalsaਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੁਣ 19 ਅਪ੍ਰੈਲ ਨੂੰ ਪਾਏ ਜਾਣਗੇ।ਸ਼ੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਹਨ, ਇਸ ਲਈ ਉਨ੍ਹਾਂ ਦੇ ਕਹਿਣ ‘ਤੇ ਇਹ ਤਬਦੀਲੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਦੇ ਸਮੁੱਤਰ ਅਮਿਤੇਸ਼ਵਰ ਸਿੰਘ ਅਨੁਸਾਰ ਉਨ੍ਹਾਂ ਦੇ ਪਰਿਵਾਰਕ ਜੀਅ ਭੋਗ ਸਮੇਂ ਹਾਜ਼ਰ ਹੋਣਾ ਚਾਹੁੰਦੇ ਹਨ।ਇਸ ਲਈ ਹੁਣ 11 ਅਪ੍ਰੈਲ ਦੀ ਥਾਂ 19 ਅਪ੍ਰੈਲ ਨੂੰ ਭੋਗ ਉਪਰੰਤ ਅੰਤਿਮ ਅਰਦਾਸ ਹੋਵੇਗੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …