Friday, September 25, 2026

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ ਗਰੀਬਾਂ ਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ਦੇ ਚੱਲਦਿਆਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਵਲੋਂ ਹਲਕਾ ਦੱਖਣੀ ਦੇ ਗੁਰੂੂ PPNJ0804202007ਅਰਜਨ ਦੇਵ ਨਗਰ ਅਤੇ ਹੋਰ ਇਲਾਕਿਆਂ ਵਿੱਚ ਰਾਸ਼ਨ ਦੀ ਤੀਸਰੀ ਖੇਪ 5 ਹਜਾਰ ਘਰਾਂ ਤੱਕ ਪਹੁੰਚਾਈ ਹੈ।ਜਿਸ ਵਿੱਚ ਚਾਵਲ, ਖੰਡ ਪੱਤੀ, ਹਲਦੀ, ਮਿਰਚਾਂ, ਜੀਰਾ, ਨਿਊਟਰੀ ਆਦਿ ਰਸਦਾਂ ਸ਼ਾਮਲ ਹਨ।ਇਸ ਤੋਂ ਪਹਿਲਾਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ 10 ਹਜ਼ਾਰ ਘਰਾਂ ਤੱਕ ਰਾਸ਼ਨ ਪਹੁੰਚਾਇਆ ਹੈ।ਭਾਈ ਗੁਰਇਕਬਾਲ ਸਿੰਘ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਨੂੰ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਦੇ ਨਾਲ ਆਪਣੇ ਘਰ ਵਿੱਚ ਰਹਿਣ ਦੀ ਵੀ ਅਪੀਲ ਕੀਤੀ ਹੈ।
                      ਇਸ ਮੌਕੇ ਭੁਪਿੰਦਰ ਸਿੰਘ ਰਾਜੂ, ਮਧੁਪਾਲ ਸਿੰਘ ਗੋਗਾ ਤੋਂ ਇਲਾਵਾ ਸੇਵਾਦਾਰ ਆਦਿ ਮਜੂਦ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …