Friday, September 25, 2026

ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ

ਪਾਇਲਟ ਪ੍ਰਾਜੈਕਟ ਵਜੋਂ ਕ੍ਰਿਸ਼ਨਾ ਨਗਰ ਤੇ ਸੁਲਤਾਨਵਿੰਡ ਰੋਡ ਦੇ ਇਲਾਕੇ ਨੂੰ ਚੁਣਿਆ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਵਿੱਚ ਕੋਰੋਨਾ ਵਾਇਰਸ ਕਾਰਨ ਹੋਈਆਂ ਦੋ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ PPNJ0904202002ਅੰਮ੍ਰਿਤਸਰ ਨਗਰ ਨਿਗਮ ਤੇ ਜਿਲਾ ਪ੍ਰਸ਼ਾਸਨ ਨੇ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ ਲਿਆ ਹੈ।ਇਹ ਫੈਸਲਾ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਮੇਅਰ ਕਰਮਜੀਤ ਸਿੰਘ ਰਿੰਟੂ, ਮੁੱਖ ਮੰਤਰੀ ਦੇ ਓ.ਐਸ.ਡੀ ਸੰਦੀਪ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ, ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਵਲੋਂ ਕੋਰੋਨਾ ਵਾਇਰਸ ਦੇ ਮਾਮਲੇ ‘ਤੇ ਪੈਦਾ ਹੋਏ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਵਿਸਥਾਰਤ ਮੀਟਿੰਗ ਵਿੱਚ ਲਿਆ ਗਿਆ।
              ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਭਾਵੇਂ ਸ਼ਹਿਰ ਵਿੱਚ ਸਥਿਤੀ ਖਤਰਨਾਕ ਨਹੀਂ, ਪਰ ਵਾਇਰਸ ਅੱਗੇ ਨਾ ਫੈਲੇ, ਇਸ ਲਈ ਜ਼ਰੂਰੀ ਹੈ ਕਿ ਸ਼ਹਿਰ ਦੇ ਹਰ ਸ਼ਹਿਰ ਵਾਸੀ ਦੀ ਸਿਹਤ ਦੀ ਜਾਂਚ ਹੋਵੇ ।ਉਨਾਂ ਕਿਹਾ ਕਿ ਸ਼ਹਿਰ ਵਿੱਚ ਉਕਤ ਬਿਮਾਰੀ ਕਾਰਨ ਹੋਈਆਂ ਮੌਤਾਂ ਅਤੇ ਕੋਰੋਨਾ ਦੇ ਪਾਜ਼ਟਿਵ ਆਏ ਵਿਅਕਤੀਆਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੇ ਖੇਤਰਾਂ ਦੀ ਜਾਂਚ ਪਹਿਲ ਦੇ ਅਧਾਰ ‘ਤੇ ਹੋਣੀ ਚਾਹੀਦੀ ਹੈ।
                 ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਇਸ ਪਹਿਲਕਦਮੀ ਲਈ ਸਿਹਤ ਵਿਭਾਗ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਲਈ ਹਦਾਇਤ ਕਰਦੇ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਕ੍ਰਿਸ਼ਨਾ ਨਗਰ ‘ਚ ਕੋਰੋਨਾ ਪਾਜ਼ੀਟਵ ਵਿਅਕਤੀ ਮਿਲੇ ਹਨ।ਸੁਲਤਾਨਵਿੰਡ ਇਲਾਕੇ ਸ਼ਹੀਦ ਊਧਮ ਸਿੰਘ ਨਗਰ ‘ਚ ਜਿਥੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਰਹਿੰਦੇ ਸਨ ਅਤੇ ਇਸੇ ਇਲਾਕੇ ਵਿੱਚ ਜਿਥੇ ਕੋਰੋਨਾ ਦੇ ਪਾਜ਼ਟਿਵ ਮਰੀਜ਼ ਮਿਲੇ ਹਨ। ਸੁਲਤਾਨਵਿੰਡ ਦੇ ਨੇੜਲੇ ਇਲਾਕੇ ਚਾਟੀਵਿੰਡ ਵਿੱਚ ਰਹਿੰਦੇ ਨਗਰ ਨਿਗਮ ਦੇ ਸਾਬਕਾ ਐਸ.ਈ ਜਸਵਿੰਦਰ ਸਿੰਘ ਦੀ ਵੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।ਉਨਾਂ ਕਿਹਾ ਕਿ ਇਹ ਹਦਾਇਤ ਦਿੱਤੀ ਗਈ ਹੈ ਕਿ ਉਕਤ ਇਲਾਕੇ ਦੇ ਹਰ ਘਰ ਵਿਚ ਜਾ ਕੇ ਹਰੇਕ ਨਾਗਰਿਕ ਦੀ ਸਿਹਤ ਦੀ ਜਾਂਚ ਕੀਤੀ ਜਾਵੇ ਅਤੇ ਜਿਸ ਵੀ ਵਿਅਕਤੀ ਵਿਚ ਕੋਵਿਡ 19 ਦੇ ਲੱਛਣ ਮਿਲਣ, ਉਸ ਦਾ ਟੈਸਟ ਕਰਵਾਇਆ ਜਾਵੇ।
             ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਇਸ ਲਈ ਨਗਰ ਨਿਗਮ, ਸਿਹਤ ਤੇ ਪੁਲਿਸ ਵਿਭਾਗ ਦੇ ਸਹਿਯੋਗ ਦੀ ਲੋੜ ਪਵੇਗੀ, ਜਿਸ ਲਈ ਆਪਸੀ ਤਾਲਮੇਲ ਨਾਲ ਸਾਂਝੀਆਂ ਟੀਮਾਂ ਬਣਾ ਕੇ ਘਰ-ਘਰ ਪਹੁੰਚ ਕਰ ਕੇ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕੀਤੀ ਜਾਵੇਗੀ।ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਇਸ ਕੰਮ ਲਈ ਹਰ ਤਰਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ।
                 ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ, ਡੀ.ਸੀ.ਪੀ ਜਗਮੋਹਨ ਸਿੰਘ, ਡੀ.ਸੀ.ਪੀ ਮੁਖਵਿੰਦਰ ਸਿੰਘ ਭੁੱਲਰ, ਡੀ.ਸੀ.ਪੀ ਗਗਨ ਅਜੀਤ ਸਿੰਘ, ਐਸ.ਡੀ.ਐਮ ਅਤੇ ਸੀਨੀਅਰ ਡਾਕਟਰ ਵੀ ਮੀਟਿੰਗ ਵਿਚ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …