Saturday, June 27, 2026

ਕੋਵਿਡ-19 ਨਾਲ ਲੜਣ ਲਈ ਤਨਖਾਹ ‘ਚੋਂ 30% ਕਟੌਤੀ ਲਈ ਵਿਧਾਇਕ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਸੂਬੇ ਦੇ ਮੁੱਖ Aman Arora Aapਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਮੌਜੂਦਾ ਵਿੱਤ ਵਰ੍ਹੇ 2020-21 ਲਈ ਕੋਵਿਡ-19 ਨਾਲ ਲੜਣ ਲਈ ਵਿਧਾਇਕ ਵਲੋਂ ਆਪਣੀ ਤਨਖਾਹ ਵਿਚੋਂ 30% ਦੀ ਕਟੌਤੀ ਕਰਨ ਦੀ ਪੇਸ਼ਕਸ਼ ਕੀਤੀ ਹੈ।ਵਿਧਾਇਕ ਅਮਨ ਅਰੋੜਾ ਆਪਣੀ ਮਾਰਚ ਮਹੀਨੇ ਦੀ ਤਨਖਾਹ ਪਹਿਲਾਂ ਹੀ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦੇ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਅਤੇ ਹਸਪਤਾਲ ਨੂੰ ਵੀ ਡੀ.ਸੀ ਸੰਗਰੂਰ ਨਾਲ ਮਿਲ ਕੇ ਸਰਕਾਰ ਨੂੰ ਸਮਰਪਿਤ ਕਰ ਚੁੱਕੇ ਹਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …