Monday, November 16, 2026

ਭਾਜਪਾ ਆਗੂ ਅਮਨਦੀਪ ਪੂਨੀਆ ਨੇ ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜ਼ਰ ਵੰਡੇ

ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਜਾਰੀ ਲਾਕਡਾਊਨ ਮੌਕੇ ਆਪਣੀ ਡਿਊਟੀ ਵਿੱਚ ਲੱਗੇ ਹੋਏ Sanitizerਪੁਲਿਸ ਮੁਲਾਜ਼ਮਾਂ ਨੂੰ ਸੂਬਾ ਭਾਜਪਾ ਦੇ ਸਾਬਕਾ ਸਕੱਤਰ ਅਮਨਦੀਪ ਸਿੰਘ ਪੂਨੀਆ ਵਲੋਂ ਸੈਨੇਟਾਈਜ਼ਰ ਵੰਡੇ ਗਏ। ਅਮਨਦੀਪ ਪੂਨੀਆ ਨੇ ਕਿਹਾ ਕਿ ਖਤਰਨਾਕ ਕੋਰੋਨਾ ਵਾਇਰਸ ਤੋਂ ਆਮ ਜਨਤਾ ਨੂੰ ਬਚਾਉਣ ਲਈ ਪੁਲਿਸ ਮੁਲਾਜ਼ਮ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਨਿਭਾਅ ਰਹੇ ਹਨ।ਸੜਕਾਂ ਤੇ ਖੜ੍ਹੇ ਹੋ ਕੇ ਡਿਊਟੀ ਦੌਰਾਨ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋ ਚੁੱਕੇ ਕਿਸੇ ਵੀ ਵਿਅਕਤੀ ਤੋਂ ਮੁਲਾਜ਼ਮਾਂ ਨੂੰ ਹੋਣ ਵਾਲੇ ਖਤਰੇ ਤੋਂ ਬਚਾਅ ਲਈ ਇਹ ਸੈਨੀਟਾਈਜ਼ਰ ਦਿੱਤੇ ਗਏ ਹਨ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …